ਪੁਲੀਸ ਨੇ ਟਰੱਕ ਵਿੱਚੋਂ 17 ਗਾਵਾਂ ਬਰਾਮਦ ਕੀਤੀਆਂ

ਪੁਲੀਸ ਨੇ ਟਰੱਕ ਵਿੱਚੋਂ 17 ਗਾਵਾਂ ਬਰਾਮਦ ਕੀਤੀਆਂ

ਪੁਲੀਸ ਮੁਲਾਜ਼ਮ ਟਰੱਕ ਦੀ ਜਾਂਚ ਕਰਦੇ ਹੋਏ।

ਖੇਤਰੀ ਪ੍ਰਤੀਨਿਧ

ਬਟਾਲਾ, 27 ਮਈ

ਲੰਘੀ ਰਾਤ ਕਰੀਬ ਢਾਈ ਵਜੇ ਬਟਾਲਾ ਪੁਲੀਸ ਨੇ ਸਥਾਨਕ ਬਾਈਪਾਸ ਤੋਂ ਗਾਵਾਂ ਨਾਲ ਭਰੇ ਟਰੱਕ ਨੂੰ ਕਾਬੂ ਕਰ ਕੇ ਉਸ ਵਿੱਚੋਂ 17 ਗਾਵਾਂ ਬਰਾਮਦ ਕੀਤੀਆਂ ਹਨ। ਬਟਾਲਾ ਪੁਲੀਸ ਨੇ ਟਰੱਕ ਵਿੱਚ ਲੱਦੀਆਂ ਗਾਂਵਾਂ ਨੂੰ ਸਥਾਨਕ ਗਊਸ਼ਾਲਾ ਵਿੱਚ ਪਹੁੰਚਾ ਦਿੱਤਾ ਹੈ। ਥਾਣਾ ਸਿਵਲ ਲਾਈਨਜ਼ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵੇਂ ਮੁਲਜ਼ਮ ਫ਼ਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨਜ਼ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ। ਰਾਤ ਕਰੀਬ ਢਾਈ ਵਜੇ ਇੱਕ ਟਰੱਕ ਨੂੰ ਰੋਕਿਆ ਗਿਆ ਤਾਂ ਉਸ ਵਿੱਚ 17 ਗਾਵਾਂ ਲੱਦੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਹਨੇਰੇ ਦਾ ਫਾਇਦਾ ਲੈਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਿਆ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਟਰੱਕ ਵਿੱਚ ਲੱਦ ਕੇ ਇਨ੍ਹਾਂ ਗਾਵਾਂ ਨੂੰ ਜੰਮੂ ਲਿਜਾਇਆ ਜਾ ਰਿਹਾ ਸੀ।

ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਅੱਲੂ ਵਾਸੀ ਕਠੂਆ ਅਤੇ ਬਾਸਿਤ ਵਾਸੀ ਪਿੰਡ ਸੁਨਈਆ, ਬਟਾਲਾ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਗਾਵਾਂ ਨੂੰ ਬਟਾਲਾ ਦੀ ਗਊਸ਼ਾਲਾ ਵਿੱਚ ਪਹੁੰਚਾ ਦਿੱਤਾ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All