ਪੁਲੀਸ ਵੱਲੋਂ ਕਾਰ ਵਿੱਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਦੋ ਮੁਲਜ਼ਮ ਕਾਬੂ, ਇੱਕ ਫ਼ਰਾਰ; ਫਾਰਚੁੂਨਰ ਗੱਡੀ ’ਤੇ ‘ਆਪ’ ਦੇ ਪੋਸਟਰ ਲੱਗੇ ਮਿਲੇ

ਪੁਲੀਸ ਵੱਲੋਂ ਕਾਰ ਵਿੱਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪੁਲੀਸ ਵੱਲੋਂ ਬਰਾਮਦ ਕੀਤੀ ਗਈ ਸ਼ਰਾਬ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਹਰਜੀਤ ਸਿੰਘ ਪਰਮਾਰ
ਬਟਾਲਾ, 21 ਜਨਵਰੀ

ਬਟਾਲਾ ਪੁਲੀਸ ਦੇ ਸੀਆਈਏ ਸਟਾਫ਼ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਵਿੱਚ ਲੰਘੀ ਰਾਤ ਪਿੰਡ ਪੰਜਗਰਾਈਆਂ ਨੇੜੇ ਨਾਕਾਬੰਦੀ ਦੌਰਾਨ ਇੱਕ ਫਾਰਚੂਨਰ ਕਾਰ ਵਿੱਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਕੀਤੀ ਹੈ। ਇਸ ਮੌਕੇ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਜਦਕਿ ਤੀਜਾ ਮੁਲਜ਼ਮ ਫਰਾਰ ਹੋ ਗਿਆ। ਪੁਲੀਸ ਨੇ ਥਾਣਾ ਰੰਗੜ ਨੰਗਲ ਵਿੱਚ ਤਿੰਨ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਾਰ ’ਤੇ ਆਮ ਆਦਮੀ ਪਾਰਟੀ ਦੇ ਪੋਸਟਰ ਲੱਗੇ ਹੋਏ ਹਨ। ਪੁਲੀਸ ਦੇ ਗੁਪਤ ਸੂਤਰਾਂ ਅਨੁਸਾਰ ਕਾਰ ਦੇ ਅੰਦਰੋਂ ਵੀ ਆਮ ਆਦਮੀ ਪਾਰਟੀ ਦੇ ਪੋਸਟਰ ਬਰਾਮਦ ਕੀਤੇ ਗਏ ਹਨ ਪਰ ਪੁਲੀਸ ਇਸ ਦੀ ਪੁਸ਼ਟੀ ਨਹੀਂ ਕਰ ਰਹੀ।

ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਤੇਜਿੰਦਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀਪਕ ਕੁਮਾਰ ਅਤੇ ਪੁਲੀਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏਐੱਸਆਈ ਬਲਦੇਵ ਰਾਜ ਗੋਰਾ ਦੀ ਅਗਵਾਈ ਹੇਠ ਪੁਲੀਸ ਨੇ ਪਿੰਡ ਪੰਜਗਰਾਈਆਂ ਦੇ ਪੁਲ ’ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਜਦੋਂ ਇੱਕ ਫਾਰਚੂਨਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਕਾਰ ਦਾ ਪਿੱਛਾ ਕਰ ਕੇ ਕਾਰ ਨੂੰ ਘੇਰ ਲਿਆ। ਇਸ ਦੌਰਾਨ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਇੱਕ ਸਾਥੀ ਹਨੇਰੇ ਦਾ ਫਾਇਦਾ ਚੁੱਕਦਿਆਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 50 ਪੇਟੀਆਂ ਨਾਜਾਇਜ਼ ਅੰਗਰੇਜ਼ ਸ਼ਰਾਬ ਬਰਾਮਦ ਹੋਈ।

ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਅਤੇ ਕੰਵਲਜੀਤ ਸਿੰਘ ਵਾਸੀ ਪਿੰਡ ਸ਼ੁਕਾਲਾ ਜਦਕਿ ਫ਼ਰਾਰ ਮੁਲਜ਼ਮ ਦੀ ਪਛਾਣ ਤਿੰਦਾ ਵਾਸੀ ਪਿੰਡ ਭੰਬੋਈ ਵਜੋਂ ਦੱਸੀ ਹੈ।

ਮੇਰਾ ਮੁਲਜ਼ਮਾਂ ਨਾਲ ਕੋਈ ਨਾਤਾ ਨਹੀਂ: ਅਮਰਪਾਲ ਸਿੰਘ

ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਉਸ ਦਾ ਮੁਲਜ਼ਮਾਂ ਨਾਲ ਕੋਈ ਨਾਤਾ ਨਹੀਂ ਅਤੇ ਨਾ ਹੀ ਉਹ ਪਾਰਟੀ ਦੇ ਵਰਕਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All