ਪੱਤਰ ਪ੍ਰੇਰਕ
ਅਟਾਰੀ, 20 ਜੂਨ
ਥਾਣਾ ਲੋਪੋਕੇ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ 500 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਮੁੱਖ ਅਫ਼ਸਰ ਸਬ-ਇੰਸਪੈਕਟਰ ਦੇਸਾ ਮਸੀਹ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਹਿਬ ਸਿੰਘ ਵਾਸੀ ਪਿੰਡ ਪੱਧਰੀ ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਕਸੀਦ ਕੇ ਵੇਚਣ ਦਾ ਧੰਦਾ ਕਰਦਾ ਹੈ। ਇਸਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਪੁਲੀਸ ਪਾਰਟੀ ਨਾਲ ਮੁਖ਼ਬਰ ਦੀ ਦੱਸੀ ਹੋਈ ਜਗ੍ਹਾ ’ਤੇ ਛਾਪਾ ਮਾਰ ਕੇ 500 ਕਿਲੋ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਪਰ ਕਥਿਤ ਦੋਸ਼ੀ ਭੱਜ ਗਿਆ। ਪੁਲੀਸ ਪਾਰਟੀ ਨੇ ਸ਼ਰਾਬ ਕਬਜ਼ੇ ਵਿੱਚ ਲੈ ਕੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਲੋਪੋਕੇ ਵਿੱਚ ਕੇਸ ਦਰਜ ਕਰ ਕੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ।