ਮੁਲਜ਼ਮ ਖ਼ਿਲਾਫ਼ ਕਾਰਵਾਈ ਲਈ ਪੁਲੀਸ ਸਟੇਸ਼ਨ ਦਾ ਘਿਰਾਓ
ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ 28 ਸਤੰਬਰ ਨੂੰ ਉਸ ਦੀ ਮਾਂ ਕਿਸੇ ਨਿੱਜੀ ਕੰਮ ਲਈ ਤਾਰਾਗੜ੍ਹ ਗਈ ਸੀ। ਜਦੋਂ ਉਹ ਤਾਰਾਗੜ੍ਹ ਬਾਜ਼ੀਗਰ ਬਸਤੀ ਦੇ ਨੇੜੇ ਸੜਕ ਕਿਨਾਰੇ ਇੱਕ ਦਰੱਖਤ ਹੇਠਾਂ ਆਰਾਮ ਕਰਨ ਲਈ ਬੈਠੀ ਸੀ, ਤਾਂ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਮ੍ਰਿਤਕ ਦੇ ਪੁੱਤਰ ਦਾ ਦੋਸ਼ ਹੈ ਕਿ ਪੁਲੀਸ, ਮੁਲਜ਼ਮਾਂ ਵਿਰੁੱਧ ਕਾਰਵਾਈ ਨਹੀਂ ਕਰ ਰਹੀ। ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਨੇ ਮ੍ਰਿਤਕ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਲਈ ਤਾਰਾਗੜ੍ਹ ਪੁਲੀਸ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਸੰਪਰਕ ਕਰਨ ’ਤੇ ਤਾਰਾਗੜ੍ਹ ਪੁਲੀਸ ਸਟੇਸ਼ਨ ਦੇ ਐੱਸ ਐੱਚ ਓ ਨੇ ਦੱਸਿਆ ਕਿ ਸੜਕ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ, ਉਕਤ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।