ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰੇਗਾ ਪ੍ਰਦੂਸ਼ਣ ਕੰਟਰੋਲ ਬੋਰਡ
ਵਾਤਾਵਰਨ ਦੀ ਰੱਖਿਆ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਵਿੱਚ ਮਿਉਂਸਿਪਲ ਸਾਲਿਡ ਵੇਸਟ (ਕੂੜਾ) ਸਾੜਨ ਦੇ ਰੁਝਾਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸੀਨੀਅਰ ਵਾਤਾਵਰਣ ਇੰਜਨੀਅਰ, ਜ਼ੋਨਲ ਦਫ਼ਤਰ-1 ਦੀ ਅਗਵਾਈ...
Advertisement
ਵਾਤਾਵਰਨ ਦੀ ਰੱਖਿਆ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਵਿੱਚ ਮਿਉਂਸਿਪਲ ਸਾਲਿਡ ਵੇਸਟ (ਕੂੜਾ) ਸਾੜਨ ਦੇ ਰੁਝਾਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸੀਨੀਅਰ ਵਾਤਾਵਰਣ ਇੰਜਨੀਅਰ, ਜ਼ੋਨਲ ਦਫ਼ਤਰ-1 ਦੀ ਅਗਵਾਈ ਹੇਠ ਇਸ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ, ਰੀਜਨਲ ਦਫ਼ਤਰ, ਅੰਮ੍ਰਿਤਸਰ ਵੱਲੋਂ 3 ਦਸੰਬਰ ਨੂੰ ਨਗਰ ਪੰਚਾਇਤ ਰਾਜਾਸਾਂਸੀ ਅਤੇ ਨਗਰ ਪੰਚਾਇਤ ਅਜਨਾਲਾ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਤਾਂ ਜੋ ਕੂੜਾ ਸਾੜਨ ’ਤੇ ਪੂਰੀ ਤਰ੍ਹਾਂ ਪਾਬੰਦੀ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਇਜਨੀਅਰ ਸੁਖਮਨੀ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੂੜਾ ਸਾੜਨ ਨਾਲ ਹੋਣ ਵਾਲੇ ਵਾਤਾਵਰਨਕ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਸਾਲਿਡ ਵੇਸਟ ਮੈਨੇਜਮੈਂਟ ਰੂਲਜ਼, 2016 ਅਨੁਸਾਰ ਸਰੋਤ ਪੱਧਰ ’ਤੇ ਛਾਂਟ, ਘਰ-ਘਰ ਤੋਂ ਕੂੜਾ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ’ਤੇ ਜ਼ੋਰ ਦਿੱਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਾਫ਼ ਹਵਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਅਤੇ ਕਾਰਵਾਈ ਲਗਾਤਾਰ ਜਾਰੀ ਰਹੇਗੀ।
Advertisement
Advertisement
