‘ਮੋਰਚਾ ਗੁਰੂ ਕਾ ਬਾਗ’ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ
ਗੁਰਦੁਆਰਿਆਂ ਨੂੰ ਅੰਗਰੇਜ਼ਾਂ ਤੇ ਮਹੰਤਾਂ ਕੋਲੋਂ ਆਜ਼ਾਦ ਕਰਵਾਉਣ ਲਈ 1922 ਵਿੱਚ ਲੱਗੇ ‘ਮੋਰਚਾ ਗੁਰੂ ਕਾ ਬਾਗ’ ਵਿੱਚ ਸ਼ਹੀਦੀਆਂ ਦੇਣ ਵਾਲੇ ਸਿੰਘ, ਸਿੰਘਣੀਆਂ ਦੀ ਯਾਦ ’ਚ ਸਾਲਾਨਾ ਗੁਰਮਤਿ ਸਮਾਗਮ ਦਾ ਅੱਜ ਗੁਰਦੁਆਰਾ ਸਾਹਿਬ ਵਿਖੇ ਪੋਸਟਰ ਜਾਰੀ ਕੀਤਾ ਗਿਆ। ਮੈਨੇਜਰ ਜਗਜੀਤ ਸਿੰਘ ਵਰਨਾਲੀ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮਾਂ ਦੌਰਾਨ 6 ਅਗਸਤ ਨੂੰ ਸਕੂਲੀ ਬੱਚਿਆਂ ਦੇ ਗੁਰਬਾਣੀ ਕੰਠ, ਕੀਰਤਨ ਤੇ ਕਵੀਸ਼ਰੀ ਮੁਕਾਬਲੇ ਅਤੇ 7 ਅਗਸਤ ਨੂੰ ਬੱਚਿਆਂ ਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਤੇ ਅੰਮ੍ਰਿਤ ਸੰਚਾਰ ਵੀ ਹੋਵੇਗਾ। 8 ਅਗਸਤ ਨੂੰ ਧਾਰਮਿਕ ਦੀਵਾਨਾਂ ਦੌਰਾਨ ਸਿੱਖ ਪੰਥ ਦੇ ਮਹਾਨ ਵਿਦਵਾਨ ਸਿੰਘ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਉਣਗੇ ਤੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਨਗੇ। ਇਸ ਮੌਕੇ ਅਕਾਊਂਟੈਂਟ ਗੁਰਬੀਰ ਸਿੰਘ, ਰਿਕਾਰਡ ਕੀਪਰ ਗੁਰਲਾਲ ਸਿੰਘ, ਗੁਰਜੀਤ ਸਿੰਘ ਸਟੋਰ ਕੀਪਰ, ਗੁਰਪ੍ਰੀਤ ਸਿੰਘ ਕਿਆਮਪੁਰ, ਨਿਰਮਲ ਸਿੰਘ ਤੇੜਾ ਖੁਰਦ ਆਦਿ ਹਾਜ਼ਰ ਸਨ।