ਹੜ੍ਹ ਦੇ ਪਾਣੀ ਕਾਰਨ ਬਿਜਲੀ ਸਪਲਾਈ ਠੱਪ
ਪਾਵਰਕੌਮ ਸਬ ਡਿਵੀਜ਼ਨ ਸੁਜਾਨਪੁਰ ਅਧੀਨ ਆਉਂਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 60 ਖੰਭੇ ਟੁੱਟਣ ਤੇ 2 ਟਰਾਂਸਫਾਰਮਰ ਖਰਾਬ ਹੋਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਅੱਜ ਦੁਪਹਿਰ ਜ਼ਿਆਦਾਤਰ ਥਾਵਾਂ ’ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ। ਪਾਵਰਕੌਮ ਸਬ...
Advertisement
ਪਾਵਰਕੌਮ ਸਬ ਡਿਵੀਜ਼ਨ ਸੁਜਾਨਪੁਰ ਅਧੀਨ ਆਉਂਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 60 ਖੰਭੇ ਟੁੱਟਣ ਤੇ 2 ਟਰਾਂਸਫਾਰਮਰ ਖਰਾਬ ਹੋਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਅੱਜ ਦੁਪਹਿਰ ਜ਼ਿਆਦਾਤਰ ਥਾਵਾਂ ’ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ।
ਪਾਵਰਕੌਮ ਸਬ ਡਿਵੀਜ਼ਨ ਦੇ ਐੱਸਡੀਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਲੰਘੀ ਸ਼ਾਮ ਪਾਣੀ ਦੇ ਓਵਰਫਲੋਅ ਕਾਰਨ ਪ੍ਰਭਾਵਿਤ ਸ਼ਹਿਰ ਅਤੇ ਪਿੰਡਾਂ ਵਿੱਚ ਬਿਜਲੀ ਵਿਭਾਗ ਦੇ ਲੱਗਭੱਗ 60 ਖੰਭੇ ਡਿੱਗ ਗਏ। ਇਨ੍ਹਾਂ ਵਿੱਚੋਂ ਬਹੁਤ ਸਾਰੇ ਖੰਭੇ ਨੁਕਸਾਨੇ ਗਏ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਮੁਲਾਜ਼ਮ ਰਾਤ ਤੋਂ ਹੀ ਬਿਜਲੀ ਸਪਲਾਈ ਬਹਾਲ ਕਰਨ ਵਿੱਚ ਲੱਗੇ ਹੋਏ ਸਨ। ਅੱਜ ਦੁਪਹਿਰ ਤੱਕ ਜ਼ਿਆਦਾਤਰ ਇਲਾਕਿਆਂ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।
Advertisement
Advertisement
×