ਪੱਤਰ ਪ੍ਰੇਰਕ
ਧਾਰੀਵਾਲ, 10 ਅਕਤੂਬਰ
ਪਾਵਰਕੌਮ/ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਹਰਕ੍ਰਿਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਿਵੀਜ਼ਨ ਦਫ਼ਤਰ ਧਾਰੀਵਾਲ ਵਿੱਚ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਸਰਪ੍ਰਸਤ ਹਜ਼ਾਰਾ ਸਿੰਘ ਅਤੇ ਪ੍ਰਧਾਨ ਹਰਕ੍ਰਿਪਾਲ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ 1-1-2016 ਤੋਂ ਪੈਨਸ਼ਨ ਰਵੀਜ਼ਨ ਫੈਕਟਰ ਨਾਲ ਲਾਗੂ ਕਰੇ। ਇਸ ਤੋਂ ਇਲਾਵਾ 30-6-2021 ਤੱਕ ਦਾ ਏਰੀਅਰ ਅਦਾ ਕਰੇ, ਡੀ.ਏ. ਦਾ ਬਕਾਏ ਦਾ ਭੁਗਤਾਨ ਕਰੇ ਆਦਿ ਕਈਂ ਜਾਇਜ਼ ਮੰਗਾਂ ਨੂੰ ਸਰਕਾਰ ਤੁਰੰਤ ਲਾਗੂ ਕਰੇ।