DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Prakash Purab to Be Celebrated as ‘Sanjhiwalta Diwas’: ਪ੍ਰਕਾਸ਼ ਪੁਰਬ ‘ਸਾਂਝੀਵਾਲਤਾ ਦਿਵਸ’ ਵਜੋਂ ਮਨਾਉਣ ਦਾ ਸੱਦਾ

ਬਾਬਾ ਬਲਬੀਰ ਸਿੰਘ ਵੱਲੋਂ ਸੀਚੇਵਾਲ ਨਾਲ ਮੁਲਾਕਾਤ; ਸਮਾਗਮ ਬਾਰੇ ਚਰਚਾ ਕੀਤੀ

  • fb
  • twitter
  • whatsapp
  • whatsapp
featured-img featured-img
ਬਾਬਾ ਬਲਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ।
Advertisement

ਸ਼੍ੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਧਾਰਮਿਕ ਸ਼ਖ਼ਸੀਅਤਾਂ ਨੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ‘ਸਾਂਝੀਵਾਲਤਾ ਦਿਵਸ’ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਮਨੁੱਖੀ ਏਕਤਾ, ਬਰਾਬਰੀ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ 6 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਰੱਖੀ ਗਈ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦੱਸਿਆ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮਗਰੋਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰਵਾਇਤੀ ਮਹੱਲਾ ਸਜਾਇਆ ਜਾਵੇਗਾ, ਜਿਸ ਦੌਰਾਨ ਖਾਲਸਾਈ ਬਾਣੇ ਵਿੱਚ ਸਜੇ ਸਿੰਘ ਆਪਣੀ ਰਵਾਇਤੀ ਸ਼ਾਨ ਅਤੇ ਖਾਲਸਾਈ ਜੌਹਰ ਦਿਖਾਉਣਗੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਬੁੱਢਾ ਦਲ ਦੀ ਛਾਉਣੀ ’ਚ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ।

Advertisement

Advertisement
Advertisement
×