Advertisement
ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕੇ ਉਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਸੜਕਾਂ ’ਤੇ ਪ੍ਰੀਮਿਕਸ ਪਵਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ, ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਅਤੇ ਸਮੂਹ ਪੰਚਾਇਤਾਂ ਵਿੱਚ ਸੀਵਰੇਜ ਸਿਸਟਮ ਨੂੰ ਵਧੀਆ ਬਣਾਉਣ ਅਤੇ ਗਲੀਆਂ ਬਣਾਉਣ ਲਈ ਕੰਮ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਸੜਕ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਆਈ ਹੈ ਅਤੇ ਜਾਰੀ ਰਹੇਗੀ। ਸ੍ਰੀ ਰਿੰਟੂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਜਾਰੀ ਕਰਨ ਲਈ ਨਿਯਮਿਤ ਤੌਰ ’ਤੇ ਕੈਂਪ ਲਗਾਏ ਜਾ ਰਹੇ ਹਨ। ਰਿੰਟੂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਉਤਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਨਿਯਮਿਤ ਤੌਰ ’ਤੇ ਧਾਰਮਿਕ ਸਥਾਨਾਂ ’ਤੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਜੋਸ਼ੀ ਕਲੋਨੀ ਦੇ ਵਾਸੀ ਅਤੇ ‘ਆਪ’ ਵਰਕਰ ਮੌਜੂਦ ਸਨ।
Advertisement
Advertisement
×

