ਕਾਹਨੂੰਵਾਨ (ਪੱਤਰ ਪ੍ਰੇਰਕ): ਪਿਛਲੇ ਕਈ ਸਾਲਾਂ ਤੋਂ ਗੰਨੇ ਦੀ ਕੀਮਤ ਵਿੱਚ ਵਾਧਾ ਨਾ ਹੋਣ ਨੂੰ ਲੈ ਕੇ ਕਿਸਾਨਾਂ ਵੱਲੋਂ 20 ਅਗਸਤ ਨੂੰ ਫਗਵਾੜਾ ਵਿੱਚ ਲਗਾਏ ਜਾਣ ਵਾਲੇ ਧਰਨੇ ਦੀ ਕਾਮਯਾਬੀ ਲਈ ਕਿਸਾਨਾਂ ਵੱਲੋਂ ਤਿਆਰੀਆਂ ਕੀਤੀ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਰਾਜੂ ਔਲਖ, ਭਗਵੰਤ ਸਿੰਘ ਰਾਜੂ ਬੇਲਾ, ਕੰਵਲਜੀਤ ਸਿੰਘ ਪੰਡੋਰੀ ਅਤੇ ਸਰਪੰਚ ਸੁਖਦੇਵ ਸਿੰਘ ਛਿੱਛਰਾ ਨੇ ਕਿਹਾ ਕਿ ਜੇ 20 ਅਗਸਤ ਤੱਕ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਨੇ ਕਿਸਾਨਾਂ ਦੇ ਮਸਲੇ ਵੱਲ ਧਿਆਨ ਨਾ ਦਿੱਤਾ ਫਗਵਾੜਾ ਵਿੱਚ 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਦਿੱਲੀ ਅੰਮ੍ਰਿਤਸਰ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਨੂੰ ਸਫਲ ਕਰਨ ਲਈ ਪੂਰੇ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।