ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਲਾ ਰੱਖੜ ਪੁੰਨਿਆ ਸਬੰਧੀ ਸਿਆਸੀ ਕਾਨਫਰੰਸਾਂ ਦੀਆਂ ਤਿਆਰੀਆਂ ਮੁਕੰਮਲ

ਇਤਿਹਾਸਿਕ ਨਗਰ ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਦਿਹਾੜੇ ’ਤੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਤਪ ਅਸਥਾਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ’ਤੇ ਪੁੱਜ ਰਹੀ ਹੈ ਉੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸ‌ਿ‌ਆਸੀ ਕਾਨਫਰੰਸਾਂ ਕਰਕੇ ਜ਼ੋਰ ਅਜ਼ਮਾਈ ਕੀਤੀ ਜਾਵੇਗੀ। ਪੁਲੀਸ...
Advertisement
ਇਤਿਹਾਸਿਕ ਨਗਰ ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਦਿਹਾੜੇ ’ਤੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਤਪ ਅਸਥਾਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ’ਤੇ ਪੁੱਜ ਰਹੀ ਹੈ ਉੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸ‌ਿ‌ਆਸੀ ਕਾਨਫਰੰਸਾਂ ਕਰਕੇ ਜ਼ੋਰ ਅਜ਼ਮਾਈ ਕੀਤੀ ਜਾਵੇਗੀ। ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਰੱਖੜ ਪੁੰਨਿਆ ਮੇਲੇ ’ਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪੱਧਰ ’ਤੇ ਸਰਕਾਰੀ ਆਈਟੀਆਈ ਬਾਬਾ ਬਕਾਲਾ ਵਿੱਚ ਪੰਡਾਲ ਲਾ ਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਦੱਸਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਕੈਬਨਿਟ ਮੰਤਰੀ ਸ਼ਮੂਲੀਅਤ ਕਰਨਗੇ।

Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਬਾਬਾ ਬਕਾਲਾ ਵਿੱਚ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੀ ਕਾਨਫਰੰਸ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਜਲੰਧਰ-ਬਟਾਲਾ ਰੋਡ ’ਤੇ ਅਕਾਲੀ ਫਾਰਮ ਕੋਲ ਪੈਟਰੋਲ ਪੰਪ ਦੇ ਸਾਹਮਣੇ ਕਰਵਾਈ ਜਾ ਰਹੀ ਹੈ। ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਸਾਬਕਾ ਐੱਮਪੀ ਜਸਬੀਰ ਸਿੰਘ ਡਿੰਪਾ ਵੱਲੋਂ ਵੱਖਰੇ ਤੌਰ ’ਤੇ ਕਾਨਫ਼ਰੰਸ ਲਈ ਕਾਂਗਰਸੀ ਵਰਕਰਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਪਰ ਕਾਂਗਰਸ ਪਾਰਟੀ ਦੀ ਹਲਕੇ ਵਿਚ ਫੁੱਟ ਜੱਗ ਜ਼ਾਹਰ ਹੋ ਚੁੱਕੀ ਹੈ। ਵਾਰਸ ਪੰਜਾਬ ਅਕਾਲੀ ਦਲ ਦੇ (ਅੰਮ੍ਰਿਤਪਾਲ ਸਿੰਘ ਐੱਮ ਪੀ) ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਜਲੰਧਰ-ਬਟਾਲਾ ਰੋਡ ’ਤੇ ਅਕਾਲੀ ਫਾਰਮ ਨੇੜੇ ਕਾਨਫ਼ਰੰਸ ਕਰਵਾਈ ਜਾ ਰਹੀ ਹੈ ਜਿੱਥੇ ਗਰਮ ਖ਼ਿਆਲੀ ਪੰਥਕ ਆਗੂ ਪੁੱਜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ(ਮਾਨ) ਵੱਲੋਂ ਜਲੰਧਰ -ਬਟਾਲਾ ਰੋਡ ਤੇ ਪਿੰਡ ਠੱਠੀਆਂ ਨਜ਼ਦੀਕ ਸਿਆਸੀ ਕਾਨਫ਼ਰੰਸ ਕਰਨ ਲਈ ਪੰਡਾਲ ਲਾਇਆ ਗਿਆ ਹੈ ਜਿੱਥੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਸੰਬੋਧਨ ਕਰਨਗੇ।

ਪੁਲੀਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਨੂੰ ਦੇਖਦਿਆਂ ਹੋਇਆ ਪੁਲੀਸ ਮੁਖੀ ਅੰਮ੍ਰਿਤਸਰ ਦਿਹਾਤੀ ਵੱਲੋਂ ਜਲੰਧਰ ਤੋ ਬਟਾਲਾ ਨੂੰ ਆਉਣ ਜਾਣ ਵਾਲੇ ਵਹੀਕਲਾਂ ਦਾ ਰੂਟ ਬਦਲ ਕਿ ਬਿਆਸ,ਬੁੱਢਾ ਥੇਹ, ਡੇਰਾ ਬਾਬਾ ਜੈਮਲ ਸਿੰਘ, ਬਲ ਸਰਾਂ ਸਠਿਆਲਾ, ਅੰਮ੍ਰਿਤਸਰ ਤੋ ਮਹਿਤਾ ਬਟਾਲਾ ਜਾਣ ਵਾਲੇ ਵਹੀਕਲਾਂ ਦਾ ਰੂਟ ਵਾਇਆ ਰਈਆ, ਵਡਾਲਾ ਕਲਾਂ ,ਨਾਥ ਦੀ ਖੂਹੀ ਕਰ ਦਿੱਤਾ ਗਿਆ ਹੈ।

 

Advertisement