ਗੁਰੂ ਕੀ ਨਗਰੀ ’ਚ ਲੱਗਣ ਵਾਲੇ ਪਾਇਟੈਕਸ ਮੇਲੇ ਦੀਆਂ ਤਿਆਰੀਆਂ : The Tribune India

ਗੁਰੂ ਕੀ ਨਗਰੀ ’ਚ ਲੱਗਣ ਵਾਲੇ ਪਾਇਟੈਕਸ ਮੇਲੇ ਦੀਆਂ ਤਿਆਰੀਆਂ

ਗੁਰੂ ਕੀ ਨਗਰੀ ’ਚ ਲੱਗਣ ਵਾਲੇ ਪਾਇਟੈਕਸ ਮੇਲੇ ਦੀਆਂ ਤਿਆਰੀਆਂ

ਪਾਇਟੈਕਸ ਮੇਲੇ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ।

ਪੱਤਰ ਪ੍ਰੇਰਕ

ਅੰਮ੍ਰਿਤਸਰ, 29 ਨਵੰਬਰ

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ 8 ਦਸੰਬਰ ਤੋਂ 12 ਦਸੰਬਰ ਤਕ ਕਰਵਾਏ ਜਾਣ ਵਾਲੇ ਪਾਇਟੈਕਸ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਬੇਸ਼ਕ ਇਹ ਮੇਲਾ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਇਆ ਜਾਂਦਾ ਹੈ ਪਰ ਗੁਰੂ ਨਗਰੀ ਵਿੱਚ ਹੋਣ ਕਾਰਨ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਸਾਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਪਾਇਟੈਕਸ ਨੇ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਇੱਕ ਵੱਖੇਰੀ ਪਛਾਣ ਬਣਾਈ ਹੈ। ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਪੀਐਸਆਈਈਸੀ, ਗਮਾਡਾ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਪੇਡਾ, ਮਿਲਕਫੈਡ, ਮਾਰਕਫੈਡ ਵੀ ਸ਼ਾਮਲ ਹੋਣਗੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਵਿਭਾਗ ਐਮਐਸਐਮਈ, ਨਾਬਾਰਡ, ਖਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨ, ਆਯੂਸ਼ ਮੰਤਰਾਲੇ, ਐਨਐਸਆਈਸੀ, ਨੈਸ਼ਨਲ ਅਤੇ ਕਾਰਪੋਰੇਸ਼ਨ, ਨੈਸ਼ਨਲ ਜੂਟ ਬੋਰਡ, ਨੈਸ਼ਨਲ ਕਾਇਰ ਬੋਰਡ ਸਮੇਤ ਕਈ ਵਿਭਾਗ ਪਾਈਟੈਕਸ ਦੇ ਦਸ ਹਜ਼ਾਰ ਸੁਕੇਅਰ ਮੀਟਰ ਵਿੱਚ 500 ਸਟਾਲ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪਿਛਲੇ ਸਾਲ ਇਸ ਮੇਲੇ ’ਚ ਤਿੰਨ ਲੱਖ ਲੋਕ ਆਏ ਸਨ ਅਤੇ ਇਸ ਸਾਲ 5 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All