ਬਟਾਲਾ: ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਇੱਥੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦਿਹਾੜਾ 22 ਸਤੰਬਰ ਨੂੰ ਮਨਾਇਆ ਜਾ ਰਿਹਾਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਹੁਣ ਤੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੇਸ਼-ਵਿਦੇਸ਼ ਵਿੱਚੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਲ ਨਾ ਆਵੇ। ਵਿਧਾਇਕ ਨੇ ਸਨਅਤੀ ਨਗਰ ਬਟਾਲਾ ਦੇ ਬਾਸ਼ਿੰਦਿਆਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਸ਼ਹਿਰ ਅੰਦਰ ਸਾਫ-ਸਫਾਈ ਸਮੇਤ ਸ਼ਹਿਰ ਦੇ ਸੁੰਦਰੀਕਰਨ ਲਈ ਖਾਸ ਉਪਰਾਲੇ ਕਰਨ ਤੋਂ ਜਾਣੂ ਕਰਵਾਇਆ। ਇਸ ਮੌਕੇ ਐੱਸਡੀਐਮ-ਕਮ ਨਗਰ ਨਿਗਮ ਕਮਿਸ਼ਨਰ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਸਬੰਧੀ ਹੈਲਪਲਾਈਨ ਨੰਬਰ 84275-66323 ਅਤੇ ਸਫ਼ਾਈ ਲਈ ਹੈਲਪ ਲਾਈਨ ਨੰਬਰ 62831-57990 ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਨਿੱਜੀ ਪੱਤਰ ਪ੍ਰੇਰਕ