ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਦੀ ਮੁੱਢਲੀ ਮੈਂਬਰਸ਼ਿਪ ਖਾਰਜ
ਚੀਫ਼ ਖਾਲਸਾ ਦੀਵਾਨ ਨੇ ਸੰਸਥਾ ਦੇ ਇੱਕ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਸ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ...
Advertisement
ਚੀਫ਼ ਖਾਲਸਾ ਦੀਵਾਨ ਨੇ ਸੰਸਥਾ ਦੇ ਇੱਕ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਸ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ ਨੇ ਕੀਤੀ ਹੈ। ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਰਮਨੀਕ ਸਿੰਘ ਨੇ ਪੱਤਰ ਜਾਰੀ ਕਰਕੇ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਨੂੰ ਦੀਵਾਨ ਦੇ ਫੈਸਲੇ ਤੋਂ ਜਾਣੂ ਕਰਾਇਆ ਹੈ। ਪੱਤਰ ਵਿੱਚ ਆਖਿਆ ਗਿਆ ਹੈ ਕਿ ਸਬੰਧਤ ਮੈਂਬਰ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਕਾਇਮ ਪੰਜ ਮੈਂਬਰੀ ਜਾਂਚ ਕਮੇਟੀ ਨੇ ਸੁਖਜਿੰਦਰ ਸਿੰਘ ਪ੍ਰਿੰਸ ਨੂੰ 11 ਤੇ 12 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੇ ਦੋ ਮੌਕੇ ਦਿੱਤੇ ਪਰ ਉਹ ਕਮੇਟੀ ਕੋਲ ਪੇਸ਼ ਨਹੀਂ ਹੋਏ।
Advertisement
Advertisement
×