ਪ੍ਰਿੰਸੀਪਲ ਦਾ ਸਕੂੁਲ ਸਟਾਫ ਵੱਲੋਂ ਸਵਾਗਤ
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੂੰ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਨਾਲ ਸਨਮਾਨਿਆ ਗਿਆ। ਸਟੇਟ ਐਵਾਰਡ ਪ੍ਰਾਪਤ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦਾ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਨੇ ਸਵਾਗਤ...
Advertisement
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੂੰ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਨਾਲ ਸਨਮਾਨਿਆ ਗਿਆ। ਸਟੇਟ ਐਵਾਰਡ ਪ੍ਰਾਪਤ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦਾ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਨੇ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਰਾਜ ਪੁਰਸਕਾਰ ਦੇ ਕੇ ਸਨਮਾਨਿਆ। ਡਾ. ਕੌਸ਼ਲ ਨੇ ਕਿਹਾ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਅਤੇ ਸਖਤ ਮਿਹਨਤ ਸਦਕਾ ਉਨ੍ਹਾਂ ਨੂੰ ਇਹ ਸਨਮਾਨ ਮਿਲਿਆ ਹੈ।
Advertisement