ਪੱਤਰ ਪ੍ਰੇਰਕ
ਤਰਨ ਤਾਰਨ, 18 ਜਨਵਰੀ
ਜ਼ਿਲ੍ਹਾ ਚੋਣ ਅਧਿਕਾਰੀ ਕੁਲਵੰਤ ਸਿੰਘ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਟੀਆਂ ਅਤੇ ਉਮੀਦਵਾਰਾਂ ਲਈ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐੱਮ. ਸੀ. ਐੱਮ. ਸੀ.) ਤੋਂ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਹੈ| ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐੱਮ. ਸੀ. ਐੱਮ. ਸੀ. ਸੈੱਲ ਨਾਲ ਸੰਪਰਕ ਕਰਨ।ਰੇਡੀਓ, ਟੀ. ਵੀ., ਈ-ਪੇਪਰ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਆਦਿ), ਬਹੁ ਗਿਣਤੀ ਲੋਕਾਂ ਤੱਕ ਮੋਬਾਇਲ ਫ਼ੋਨ ਰਾਹੀਂ ਭੇਜੇ ਜਾਣ ਵਾਲੇ ਐੱਸ. ਐੱਮ. ਐੱਸ. ਅਤੇ ਵਾਇਸ ਮੈਸੇਜਜ਼ ਆਦਿ ਲਈ ਵੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ।