ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਾਲਸਾ ਸਕੂਲ ’ਚ ਇਨਾਮ ਵੰਡ ਸਮਾਗਮ

ਪੱਤਰ ਪ੍ਰੇਰਕ ਧਾਰੀਵਾਲ, 28 ਅਕਤੂਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖਾਲਸਾ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ...
ਹੋਣਹਾਰ ਵਿਦਿਆਰਥੀ ਨੂੰ ਸਨਮਾਨਦੇ ਹੋਏ ਗੁਰਦੇਵ ਸਿੰਘ ਸੋਹਲ ਤੇ ਪ੍ਰਿੰਸੀਪਲ ਗਗਨਜੀਤ ਕੌਰ। -ਫੋਟੋ: ਪਸਨਾਵਾਲ
Advertisement

ਪੱਤਰ ਪ੍ਰੇਰਕ

ਧਾਰੀਵਾਲ, 28 ਅਕਤੂਬਰ

Advertisement

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖਾਲਸਾ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਗੁਰਦੇਵ ਸਿੰਘ ਸੋਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਕੂਲ ਕਮੇਟੀ ਦੇ ਸਕੱਤਰ ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ ਅਤੇ ਕੁਲਦੀਪ ਸਿੰਘ ਸੋਹਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੁੱਖ ਮਹਿਮਾਨ ਐਡਵੋਕੇਟ ਗੁਰਦੇਵ ਸਿੰਘ ਸੋਹਲ ਅਤੇ ਹੋਰ ਮਹਿਮਾਨਾਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਸਕੂਲ ਪ੍ਰਿੰਸੀਪਲ ਡਾ. ਗਗਨਜੀਤ ਕੌਰ ਸਮੇਤ ਸਮੁੱਚੇ ਸਟਾਫ ਨੇ ਸਵਾਗਤ ਕੀਤਾ। ਇਸ ਮੌਕੇ ਸੱਭਿਆਚਾਰਕ ਸਮਾਗਮ ਦੀ ਪੇਸ਼ਕਾਰੀ ਕੀਤੀ ਗਈ। ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਸਾਲ ਸਕੂਲ ਦੇ ਬਾਰ੍ਹਵੀਂ ਪਾਸ ਵਿਦਿਆਰਥੀ ਸ਼ਾਹਬਾਜ਼ ਪ੍ਰਤਾਪ ਸਿੰਘ ਪਿੰਡ ਲੇਹਲ ਨੇ ਨੀਟ ਦੀ ਪ੍ਰੀਖਿਆ ਵਿੱਚ 720 ’ਚੋਂ 700 ਅੰਕ ਪ੍ਰਾਪਤ ਕਰ ਕੇ ਦੇਸ਼ ਭਰ ਵਿੱਚੋਂ 1853ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਮਾਗਮ ਦੇ ਆਖਰੀ ਪੜਾਅ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਐਡਵੋਕੇਟ ਗੁਰਦੇਵ ਸਿੰਘ ਸੋਹਲ, ਵਿਸ਼ੇਸ਼ ਮਹਿਮਾਨਾਂ ਅਤੇ ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

Advertisement
Show comments