ਪੱਤਰ ਪ੍ਰੇਰਕ
ਤਰਨ ਤਾਰਨ, 2 ਮਈ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹਿਲੀ ਮਈ ਤੱਕ 6,08,184 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,86,607 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ’ਚੋਂ 1,75,244 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਕਣਕ ਦੀ ਇਸ ਖਰੀਦ ਦੌਰਾਨ ਪਨਗਰੇਨ ਏਜੰਸੀ ਵੱਲੋਂ 1,71,444, ਮਾਰਕਫੈੱਡ ਵੱਲੋਂ 1,22,805, ਪਨਸਪ ਵੱਲੋਂ 1,04,167, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 88,791 ਅਤੇ ਐੱਫ਼. ਸੀ. ਆਈ. ਵੱਲੋਂ 99,400 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।