ਸ਼ਹੀਦ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੁਗਾਇਆ

ਸ਼ਹੀਦ ਮਨਿੰਦਰ ਸਿੰਘ ਨੂੰ ਸਮਰਪਿਤ ਕੀਤਾ ਸਰਕਾਰੀ ਸਕੂਲ; ਅਰੁਣਾ ਚੌਧਰੀ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ

ਸ਼ਹੀਦ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੁਗਾਇਆ

ਸਕੂਲ ਦੇ ਦਫ਼ਤਰ ’ਚ ਸ਼ਹੀਦ ਮਨਿੰਦਰ ਸਿੰਘ ਦੀ ਤਸਵੀਰ ਸੁਸ਼ੋਭਿਤ ਕਰ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਅਰੁਣਾ ਚੌਧਰੀ।

ਸਰਬਜੀਤ ਸਾਗਰ

ਦੀਨਾਨਗਰ, 20 ਸਤੰਬਰ

ਪੁਲਵਾਮਾ ਹਮਲੇ ਦੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੱਲੋਂ ਅੱਜ ਪੂਰਾ ਕਰ ਕੇ ਸ਼ਹੀਦ ਪਰਿਵਾਰ ਨੂੰ ਰਾਹਤ ਦਿੱਤੀ ਗਈ ਹੈ। ਹੁਣ ਦੀਨਾਨਗਰ ਦੇ ਬੱਸ ਸਟੈਂਡ ਨੇੜੇ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ ਸ਼ਹੀਦ ਮਨਿੰਦਰ ਸਿੰਘ ਮੈਮੋਰੀਅਲ ਸਕੂਲ ਦੇ ਨਾਂ ’ਤੇ ਜਾਣਿਆ ਜਾਵੇਗਾ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਪੁੱਜੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਸ਼ਹੀਦ ਮਨਿੰਦਰ ਸਿੰਘ ਦੀ ਤਸਵੀਰ ਪ੍ਰਿੰਸੀਪਲ ਦੇ ਦਫ਼ਤਰ ’ਚ ਸੁਸ਼ੋਭਿਤ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਸ ਨੂੰ ਭਾਰਤ ਮਾਤਾ ਦਾ ਮਹਾਨ ਸਪੂਤ ਗਰਦਾਨਿਆ।

ਪ੍ਰਿੰਸੀਪਲ ਜਸਕਰਨਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਏ ਸਮਾਰੋਹ ਦੌਰਾਨ ਅਰੁਣਾ ਚੌਧਰੀ ਨੇ ਕਿਹਾ ਕਿ ਅੱਜ ਤੋਂ ਸਕੂਲ ਦੇ ਵਿਦਿਆਰਥੀ ਅਤੇ ਹੋਰ ਲੋਕ ਇਸ ਸਕੂਲ ਨੂੰ ਸ਼ਹੀਦ ਮਨਿੰਦਰ ਸਿੰਘ ਦੇ ਨਾਂ ਨਾਲ ਜਾਨਣਗੇ ਅਤੇ ਇੱਥੋਂ ਪੜ੍ਹਾਈ ਕਰਨ ਵਾਲਾ ਵਿਦਿਆਰਥੀ ਹਮੇਸ਼ਾ ਖ਼ੁਦ ’ਤੇ ਮਾਣ ਮਹਿਸੂਸ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹੀਦ ਪਰਿਵਾਰ ਦੀ ਮੰਗ ’ਤੇ ਸ਼ਹੀਦ ਦੇ ਭਰਾ ਨੂੰ ਪੰਜਾਬ ਪੁਲੀਸ ’ਚ ਨੌਕਰੀ ਦਿਵਾਈ ਜਾ ਚੁੱਕੀ ਹੈ ਅਤੇ ਅਗਾਂਹ ਵੀ ਉਹ ਇਸ ਪਰਿਵਾਰ ਦੀ ਸਹਾਇਤਾ ਲਈ ਹਾਜ਼ਰ ਰਹਿਣਗੇ।

ਸਮਾਰੋਹ ਨੂੰ ਸ਼ਹੀਦ ਪਰਿਵਾਰ ਸੁਰੱਖਿਆ ਪਰਿਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਅਤੇ ਪ੍ਰਿੰਸੀਪਲ ਜਸਕਰਨਜੀਤ ਸਿੰਘ ਕਾਹਲੋਂ ਨੇ ਸੰਬੋਧਨ ਕੀਤਾ। ਇਸ ਮੌਕੇ ਸ਼ਹੀਦ ਦੇ ਪਿਤਾ ਸੱਤਪਾਲ ਅੱਤਰੀ, ਭਰਾ ਲਖਵੀਸ਼ ਸਿੰਘ, ਭੈਣ ਲਵਲੀ, ਵਿਸ਼ੇਸ਼ ਸਹਾਇਕ ਦੀਪਕ ਭੱਲਾ, ਰਾਜੇਸ਼ ਕੁਮਾਰ, ਕੁੰਵਰ ਅਰੁਣ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All