ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਰਾਲੀ ਸਾੜਨ ਖ਼ਿਲਾਫ਼ ਕਾਇਮ ਹੋਵੇਗੀ ਪ੍ਰੋਟੈਕਸ਼ਨ ਫੋਰਸ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਰਾਲੀ ਪ੍ਰੋਟੈਕਸ਼ਨ ਫੋਰਸ ਕਾਇਮ ਕੀਤੀ ਜਾਵੇਗੀ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਉਣ ਵਾਲੇ ਝੋਨੇ ਦੇ ਸੀਜਨ ਪਰਾਲੀ ਦੀ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨਾਲ...
Advertisement

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਰਾਲੀ ਪ੍ਰੋਟੈਕਸ਼ਨ ਫੋਰਸ ਕਾਇਮ ਕੀਤੀ ਜਾਵੇਗੀ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਉਣ ਵਾਲੇ ਝੋਨੇ ਦੇ ਸੀਜਨ ਪਰਾਲੀ ਦੀ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪਰਾਲੀ ਪ੍ਰੋਟੈਕਸ਼ਨ ਫੋਰਸ ਗਠਿਤ ਕੀਤੀ ਜਾਵੇਗੀ ਜੋ ਹਰੇਕ ਪਿੰਡ ਪੱਧਰ ਤੱਕ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਮ ਕਰੇਗੀ। ਉਨ੍ਹਾਂ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਿਹਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇ, ਜਿਸ ਸੈਂਟਰ ਤੋਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਮੁਹੱਈਆ ਹੋ ਸਕੇ।

ਹੈਰੀਟੇਜ ਸਟਰੀਟ ’ਚ ਵਾਟਰ ਏਟੀਐਮ ਚਾਲੂ

Advertisement

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਤਿ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਸੰਗਤ ਦੀ ਸਹੂਲਤ ਲਈ ਲਗਾਏ ਗਏ ਵਾਟਰ ਏਟੀਐੱਮ ਵੀ ਚਾਲੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੱਕ ਸੱਤ ਵਾਟਰ ਏਟੀਐੱਮ ਚਾਲੂ ਹੋ ਗਏ ਹਨ ਅਤੇ ਤਿੰਨ ਚਲਾਉਣ ਲਈ ਕੰਮ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਾਰੀਆਂ ਸੜਕਾਂ ’ਤੇ ਅਧਿਕਾਰੀਆਂ ਵੱਲੋਂ ਕੀਤੇ ਗਏ ਨਿਰੀਖਣ ਲਈ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਚੱਲਦੇ ਤਰਜੀਹੀ ਅਧਾਰ ’ਤੇ ਸੜਕਾਂ ਉੱਤੇ ਭਰਿਆ ਪਾਣੀ ਕੱਢਣ ਦੇ ਪ੍ਰਬੰਧ ਤੁਰੰਤ ਕੀਤੇ ਜਾਣ, ਸਟਰੀਟ ਲਾਈਟਾਂ ਚਾਲੂ ਕੀਤੀਆਂ ਜਾਣ ਅਤੇ ਸੀਵਰੇਜ਼ ਹੋਲ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ਉੱਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਅਤੇ ਬਰਸਾਤ ਕਾਰਨ ਡਿੱਗੇ ਦਰੱਖ਼ਤਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਆਵਾਜਾਈ ਵਿੱਚ ਵਿਘਨ ਪਾਉਂਦੇ ਦਰੱਖਤਾਂ ਨੂੰ ਛਾਂਗਣ ਦੀ ਹਦਾਇਤ ਵੀ ਕੀਤੀ।

Advertisement