ਮੋਟਰ ਰੇਹੜੀਆਂ ਖ਼ਿਲਾਫ਼ ਕਾਰਵਾਈ ਦਾ ਵਿਰੋਧ
ਮੋਟਰਸਾਈਕਲ ਰੇਹੜੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਮੁਜ਼ਾਹਰਾ ਕਰਕੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ| ਮੁਜ਼ਾਹਰੇ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋਂ ਰੇਹੜੀਆਂ ਵਾਲਿਆਂ ਨੇ...
Advertisement
ਮੋਟਰਸਾਈਕਲ ਰੇਹੜੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਮੁਜ਼ਾਹਰਾ ਕਰਕੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ| ਮੁਜ਼ਾਹਰੇ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋਂ ਰੇਹੜੀਆਂ ਵਾਲਿਆਂ ਨੇ ਹਿੱਸਾ ਲਿਆ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਤੋਂ ਇਲਾਵਾ ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ ਗੱਬਰ, ਪਰਮਜੀਤ ਸਿੰਘ ਕੈਰੋਂਵਾਲ, ਜਾਗੀਰ ਸਿੰਘ ਭੱਟੀ ਅਤੇ ਸੋਨੂੰ ਸਮੇਤ ਹੋਰਨਾਂ ਨੇ ਸੰਬੋਧਨ ਕਰਦਿਆਂ ਪੁਲੀਸ ਵੱਲੋਂ ਉਨ੍ਹਾਂ ਦੀਆਂ ਮੋਟਰਸਾਈਕਲ ਰੇਹੜੀਆਂ ਨੂੰ ਕਬਜ਼ੇ ਵਿੱਚ ਲੈਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹ ਆਪਣੇ ਘਰਾਂ ਦਾ ਖਰਚਾ ਚਲਾਉਣ ਲਈ ਇਨ੍ਹਾਂ ਰੇਹੜੀਆਂ ਦੀ ਵਰਤੋਂ ਕਰਕੇ ਸਰਕਾਰ ਦੇ ਮਾਲੀਏ ਦਾ ਨੁਕਸਾਨ ਨਹੀਂ ਕਰਦੇ| ਉਨ੍ਹਾਂ ਕਿਹਾ ਕਿ ਵਧੇਰੇ ਕਰਕੇ ਗਰੀਬ ਘਰਾਂ ਵੱਲੋਂ ਹੀ ਇਕ ਰੇਹੜੀਆਂ ਰੱਖੀਆਂ ਹੋਈਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ’ਤੇ ਬੇਰੁਜ਼ਗਾਰੀ ਵਧੇਗੀ| ਇਸ ਮੌਕੇ ਆਗੂਆਂ ਨੇ ਉਨ੍ਹਾਂ ਦੀਆਂ ਥਾਣਿਆਂ ਵਿੱਚ ਬੰਦ ਕੀਤੀਆਂ ਰੇਹੜੀਆਂ ਨੂੰ ਨਾ ਛੱਡਣ ’ਤੇ ਭਲਕੇ ਮੰਗਲਵਾਰ ਨੂੰ ਵੱਡੇ ਪੱਧਰ ’ਤੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ|
Advertisement
Advertisement
