ਅੰਮ੍ਰਿਤਸਰ ’ਚ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ
ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਹਮੇਸ਼ਾ ਦਲਿਤ ਵਿਰੋਧੀ ਰਹੀ ਹੈ ਅਤੇ ਲਗਾਤਾਰ ਉਨ੍ਹਾਂ ਦਾ ਅਪਮਾਨ ਕਰਦੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਆਪਣੇ ਬਿਆਨ ਨਾਲ ਇਹ ਸਾਬਤ ਕੀਤਾ ਹੈ ਕਿ ਕਾਂਗਰਸ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਵੀ ਲਗਾਤਾਰ ਅਪਮਾਨ ਕੀਤਾ।
ਭਾਜਪਾ ਆਗੂ ਰਾਕੇਸ਼ ਗਿੱਲ ਨੇ ਇਨ੍ਹਾਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤ ਭਾਈਚਾਰੇ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਹਾਸ਼ੀਏ ’ਤੇ ਧੱਕ ਦਿੱਤਾ ਹੈ। ਜੇਕਰ ਕਾਂਗਰਸ ਦੇ 60 ਸਾਲਾਂ ਦੇ ਰਾਜ ਦੌਰਾਨ ਦਲਿਤਾਂ ਦੀ ਭਲਾਈ ਯਕੀਨੀ ਬਣਾਈ ਜਾਂਦੀ, ਤਾਂ ਸਮਾਜ ਦਾ ਇਹ ਵਰਗ ਅੱਜ ਸਮਾਜ ਦੇ ਸਭ ਤੋਂ ਹੇਠਲੇ ਪੱਧਰ ’ਤੇ ਨਾ ਹੁੰਦਾ। ਇਸ ਮੌਕੇ ਰਾਕੇਸ਼ ਗਿੱਲ, ਕੁਮਾਰ ਅਮਿਤ, ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਵਿਕਾਸ ਗਿੱਲ, ਸ਼ਸ਼ੀ ਗਿੱਲ, ਸੁਖਦੇਵ ਸਿੰਘ , ਟਹਿਲ ਸਿੰਘ, ਸਿਕੰਦਰ ਚੌਹਾਨ, ਬੌਬੀ, ਕਰਨਬੀਰ ਸਿੰਘ, ਸੰਜੇ ਸ਼ਰਮਾ ਆਦਿ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
