DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਪੰਚਾਇਤੀ ਜ਼ਮੀਨ ਦੀ ਬੋਲੀ ’ਚ ਵਿਘਨ ਪਾਉਣ ਖ਼ਿਲਾਫ਼ ਧਰਨਾ

ਕਿਸਾਨ ਜਥੇਬੰਦੀ ਨੇ ਸੱਤਾ ਧਿਰ ਦੇ ਹਲਕਾ ਇੰਚਾਰਜ ਦਾ ਪੁਤਲਾ ਫੂਕਿਆ​; 17 ਨੂੰ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਬੋਲੀ: ਐੱਸ ਡੀ ਐੱਮ

  • fb
  • twitter
  • whatsapp
  • whatsapp
featured-img featured-img
ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ।
Advertisement
ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਝੰਜੋਟੀ ਵਿੱਚ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵਿਘਨ ਪਾਉਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਅਤੇ ਜ਼ਿਲ੍ਹਾ ਆਗੂ ਬਲਰਾਮ ਸਿੰਘ ਝੰਜੋਟੀ ਦੀ ਅਗਵਾਈ ਹੇਠ ਐੱਸ ਡੀ ਐੱਮ ਲੋਪੋਕੇ ਦੇ ਦਫ਼ਤਰ ਰਾਜਾਸਾਂਸੀ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਮੌਜੂਦਾ ਸਰਕਾਰ ਤੇ ਹਲਕਾ ਇੰਚਾਰਜ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।

ਦੂਜੇ ਪਾਸੇ ਕਿਸਾਨਾਂ ਦੇ ਤਿੱਖੇ ਰੋਸ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਐੱਸ ਡੀ ਐੱਮ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਸਾ ਛੀਨਾ ਨੂੰ ਸਖ਼ਤ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਪ੍ਰਸ਼ਾਸਨ ਨੇ ਕਿਸਾਨ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪਿੰਡ ਝੰਜੋਟੀ ਦੀ ਪੰਚਾਇਤੀ ਜ਼ਮੀਨ ਦੀ ਖੁੱਲ੍ਹੀ ਬੋਲੀ ਹੁਣ 17 ਜੂਨ ਨੂੰ ਦੁਬਾਰਾ ਕਰਵਾਈ ਜਾਵੇਗੀ।

Advertisement

ਐੱਸ ਡੀ ਐੱਮ ਮੁਤਾਬਕ ​ਬੋਲੀ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਮੌਕੇ 'ਤੇ ਭਾਰੀ ਪੁਲੀਸ ਬਲ ਤੈਨਾਤ ਕੀਤਾ ਜਾਵੇਗਾ। ਪੂਰੀ ਬੋਲੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਨਾ ਕਰੇ​। ਇਸ ਮੌਕੇ ਕਿਸਾਨ ਆਗੂਆਂ ਤੋਂ ਇਲਾਵਾ ਦਲਜੀਤ ਸਿੰਘ ਖਾਲਸਾ, ਡਾ. ਗੁਰਮੇਲ ਸਿੰਘ ਨੰਗਲੀ, ਬਲਜਿੰਦਰ ਸਿੰਘ, ਰਵਿੰਦਰਬੀਰ ਸਿੰਘ ਵੱਲਾ, ਜੋਬਨ ਗਿੱਲ, ਰੁਪਿੰਦਰ ਸਿੰਘ ਗੋਰਾ ਅਤੇ ਦਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisement

Advertisement
×