ਮਹਿਲਾ ਵਕੀਲ ਨੂੰ ਧਮਕਾਉਣ ਦਾ ਵਿਰੋਧ
ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਤਰਨ ਤਾਰਨ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਵਕਾਲਤ ਕਰਦੀ ਮਹਿਲਾ ਵਕੀਲ ਨੂੰ ਧਮਕੀਆਂ ਦੇਣ ਵਾਲੇ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਮੁਲਜ਼ਮਾਂ ਵਿੱਚ ਪਿੰਡ ਝਬਾਲ ਖੁਰਦ ਵਾਸੀ ਸੁਖਵਿੰਦਰ ਸਿੰਘ ਤੇ ਉਸ ਦੇ...
Advertisement
ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਤਰਨ ਤਾਰਨ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਵਕਾਲਤ ਕਰਦੀ ਮਹਿਲਾ ਵਕੀਲ ਨੂੰ ਧਮਕੀਆਂ ਦੇਣ ਵਾਲੇ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਮੁਲਜ਼ਮਾਂ ਵਿੱਚ ਪਿੰਡ ਝਬਾਲ ਖੁਰਦ ਵਾਸੀ ਸੁਖਵਿੰਦਰ ਸਿੰਘ ਤੇ ਉਸ ਦੇ ਲੜਕੇ ਲਵਦੀਪ ਸਿੰਘ ਅਤੇ ਗੁਰਸਾਹਿਬ ਸਿੰਘ ਦਾ ਨਾਂ ਸ਼ਾਮਲ ਹੈ| ਇੱਕ ਕੇਸ ਦੇ ਮਾਮਲੇ ’ਚ ਮੁਲਜ਼ਮਾਂ ਨੇ ਵਕੀਲ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ| ਆਪਣੇ ਕੇਸ ਦਾ ਫ਼ੈਸਲਾ ਵਿਰੁੱਧ ਹੋਣ ਤੋਂ ਗੁੱਸੇ ਵਿੱਚ ਆ ਕੇ ਉਨ੍ਹਾਂ ਵਕੀਲ ਉੱਤੇ ਉਨ੍ਹਾਂ ਦੀ ਵਿਰੋਧੀ ਧਿਰ ਨਾਲ ਮਿਲ ਜਾਣ ਦਾ ਵੀ ਦੋਸ਼ ਲਗਾਇਆ| ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਇਸ ਘਟਨਾ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਨਿਖੇਧੀ ਕੀਤੀ ਹੈ| ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢਿੱਲੋਂ ਅਤੇ ਸਕੱਤਰ ਰਵਿੰਦਰ ਸਿੰਘ ਖਹਿਰਾ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
Advertisement
Advertisement