ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਯੂਥ ਕਾਂਗਰਸੀਆਂ ਨੇ ਸਾਈਕਲ ਚਲਾ ਕੇ ਪ੍ਰਗਟਾਇਆ ਰੋਸ

ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਸ਼ਹਿਰ ਵਿਚ ਸਾਈਕਲ ਰੈਲੀ ਕੱਢਦੇ ਹੋਏ ਯੂਥ ਕਾਂਗਰਸੀ।

ਜਤਿੰਦਰ ਬੈਂਸ
ਗੁਰਦਾਸਪੁਰ, 13 ਜੁਲਾਈ

ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਹੋਰ ਵਾਧਾ ਕੀਤੇ ਜਾਣ ਕਾਰਨ ਅੱਜ ਯੂਥ ਕਾਂਗਰਸ ਨੇ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਨੇ ਸ਼ਹਿਰ ਅੰਦਰ ਸਾਈਕਲ ਰੈਲੀ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਤੋਂ ਜਾਣੂ ਕਰਵਾਇਆ।

ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬਾਈ ਜਨਰਲ ਸਕੱਤਰ ਕੇਪੀ ਸਿੰਘ ਪਾਹੜਾ, ਹਲਕਾ ਗੁਰਦਾਸਪੁਰ ਦੇ ਪ੍ਰਧਾਨ ਨਕੁਲ, ਜ਼ਿਲ੍ਹਾ ਜਨਰਲ ਸਕੱਤਰ ਹਿਮਾਂਸ਼ੂ ਗੁਸਾਈ, ਅਮਨਦੀਪ ਸਿੰਘ, ਗਗਨਦੀਪ ਸਿੰਘ, ਹਰੀਸ਼ ਕੁਮਾਰ ਹਾਜ਼ਰ ਸਨ। ਆਗੂਆਂ ਨੇ ਸਾਈਕਲ ਚਲਾ ਕੇ ਵੱਖ ਵੱਖ ਮੁਹੱਲਿਆਂ, ਬਾਜ਼ਾਰਾਂ ਤੇ ਕਲੋਨੀਆਂ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਕ ਪਾਸੇ ਕੌਮਾਂਤਰੀ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਪਰ ਦੂਜੇ ਪਾਸੇ ਮੋਦੀ ਸਰਕਾਰ ਨੇ ਲੋਕਾਂ ਨੂੰ ਲੁੱਟਣ ਲਈ ਕੀਮਤਾਂ ਵਿਚ ਲਗਾਤਾਰ ਵਾਧਾ ਕਰਨਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਦੇ ਇਸ ਲੋਕ ਵਿਰੋਧੀ ਰਵੱਈਏ ਦਾ ਵਿਰੋਧ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਤੇਲ ਦੀਆਂ ਕੀਮਤਾਂ 100 ਰੁਪਏ ਪਤੀ ਲਿਟਰ ਤੋਂ ਵੀ ਉੱਪਰ ਹੋ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All