ਪੱਤਰ ਪ੍ਰੇਰਕ
ਤਰਨ ਤਾਰਨ, 27 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਅੱਜ ਦੋਬੁਰਜੀ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਤੇ ਹੋਰਨਾਂ ਵਲੋਂ ਦੋਬੁਰਜੀ ਪਿੰਡ ਦੀ ਹੀ ਬੈਂਕ ਵਲੋਂ ਆਪਣੇ ਗਰਾਹਕਾਂ ਨਾਲ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਕਰਨ ਖਿਲਾਫ਼ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ, ਜਿਹੜਾ ਰਾਤਾਂ ਦੇ ਸਮੇਂ ਵੀ ਜਾਰੀ ਰੱਖਿਆ ਜਾਵੇਗਾ| ਜਥੇਬੰਦੀ ਦੇ ਜ਼ੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਧਰਨਾਕਾਰੀਆਂ ਨੂੰ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ, ਹਰਪਾਲ ਸਿੰਘ ਪੰਡੋਰੀ ਸਿਧਵਾਂ, ਹਰਦੀਪ ਸਿੰਘ ਜੌਹਲ, ਹਰਜਿੰਦਰ ਸਿੰਘ, ਅੰਗਰੇਜ਼ ਸਿੰਘ, ਨਵਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਬੈਂਕ ਅਧਿਕਾਰੀਆਂ ਵੱਲੋਂ ਧਾਰਨ ਕੀਤੇ ਰਵੱਈਏ ਦੀ ਨਿਖੇਧੀ ਕੀਤੀ।