ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ
ਬਿਜਲੀ ਸੋਧ ਬਿੱਲ ਨੂੰ ਲਾਗੂ ਕਰਨ ਦੀ ਮੰਗ
Advertisement
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਬਾਬਾ ਦੀਪ ਸਿੰਘ ਜੀ ਜ਼ੋਨ ਇਕਾਈ ਵੱਲੋਂ ਜਥੇਬੰਦੀ ਦੇ ਆਗੂ ਬਲਜੀਤ ਸਿੰਘ ਰਟੌਲ ਦੀ ਅਗਵਾਈ ਹੇਠ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਵਿਖਾਵਾ ਕੀਤਾ| ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਵੀ ਸਾੜੇ| ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ, ਜਗਤਾਰ ਸਿੰਘ, ਗੁਰਵੇਲ ਸਿੰਘ ਤੇ ਜਗੀਰ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਬਿਜਲੀ ਸੋਧ ਬਿੱਲ-2025 ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰਦੇ ਰਹਿਣ ਦਾ ਐਲਾਨ ਕੀਤਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਕੀਤੀ| ਆਗੂਆਂ ਕਿਹਾ ਕਿ ਬਿਜਲੀ ਸੋਧ ਬਿੱਲ ਦੇ ਲਾਗੂ ਹੋਣ ਨਾਲ ਆਮ ਲੋਕਾਂ ਉੱਤੇ ਵਾਧੂ ਬੋਝ ਪਵੇਗਾ ਅਤੇ ਅਦਾਰੇ ਦੇ ਕਰਮਚਾਰੀਆਂ ਨੂੰ ਪ੍ਰਾਈਵੇਟ ਅਦਾਰਿਆਂ ਹੇਠ ਕਰ ਦਿੱਤਾ ਜਾਵੇਗਾ|
Advertisement
Advertisement
