DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਰਨ ਤਾਰਨ ਵਿੱਚ ਮੁਲਾਜ਼ਮ ਆਗੂ ਦੀ ਬਦਲੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਮੁੱਖ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰਨ ਖਿਲਾਫ਼ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ।...

  • fb
  • twitter
  • whatsapp
  • whatsapp
Advertisement

ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਮੁੱਖ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰਨ ਖਿਲਾਫ਼ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ। ਇਸ ਰੋਸ ਵਿਖਾਵੇ ਵਿੱਚ ਮੁਲਾਜ਼ਮਾਂ ਵੱਲੋਂ ਆਪਣੇ ਆਗੂ ਦੀ ਕੀਤੀ ਬਦਲੀ ਦੇ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਸੁਖਪ੍ਰੀਤ ਸਿੰਘ ਪੰਨੂ ਅਤੇ ਜਨਰਲ ਸਕੱਤਰ ਅੰਗਰੇਜ਼ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਦੀ ਬਜਾਏ ਤਸ਼ਦਦ ਦੇ ਰਾਹ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਥੇਬੰਦੀ ਦੇ ਮੁੱਖ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਪ੍ਰਸ਼ਾਸਨ ਅਧਿਕਾਰੀ-2 ਸ਼ਾਖਾ ਤੋਂ ਯੋਜਨਾ ਸ਼ਾਖਾ ਵਿੱਚ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਕਿਹਾ ਕਿ ਜਥੇਬੰਦੀ ਆਪਣੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਰਾਹ ਤੇ ਸ਼ਾਂਤਮਈ ਤਰੀਕੇ ਨਾਲ ਚੱਲ ਰਹੀ ਹੈ ਪਰ ਸਰਕਾਰ ਮੁਲਾਜ਼ਮਾਂ ਦੇ ਰੋਹ ਨੂੰ ਖੁੰਡਿਆਂ ਕਰਨ ਲਈ ਤਸ਼ੱਦਦ ਦਾ ਰਾਹ ਅਖਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਤੇ ਅਖੀਰਲੇ ਦਮ ਤੱਕ ਲੜਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਨਾਲ ਨਾਲ ਪੈਨਸ਼ਨਰਜ, ਮਿਡ-ਡੇ-ਮੀਲ, ਆਸ਼ਾ ਵਰਕਰ ਸਮੇਤ ਹੋਰਨਾਂ ਵਰਗਾਂ ਦੀਆਂ ਮੰਗਾਂ ਪੂਰੀਆਂ ਕੀਤੇ ਜਾਣ ਤੱਕ ਸੰਘਰਸ਼ ਦੇ ਰਾਹ ਤੇ ਰਹਿਣਗੇ ਅਤੇ ਕਿਹਾ ਕਿ ਜ਼ਿਲ੍ਹੇ ਅੰਦਰ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਸੰਘਰਸ਼ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਦੇ ਤਸ਼ੱਦਦ ਭਰੇ ਕਦਮਾਂ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ।

Advertisement

Advertisement
Advertisement
×