ਪੱਤਰ ਪ੍ਰੇਰਕ
ਪਠਾਨਕੋਟ, 8 ਅਗਸਤ
ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਲਈ ਨਗਰ ਪੰਚਾਇਤ ਦਫਤਰ ਅੱਗੇ ਧਰਨਾ ਦਿੱਤਾ ਗਿਆ ਜਿਸ ਕਾਰਨ ਅੱਜ ਸਾਰਾ ਦਿਨ ਸਫਾਈ ਦਾ ਕੰਮ ਠੱਪ ਰਿਹਾ। ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਅਤੇ ਚੇਅਰਮੈਨ ਬਿੱਲਾ ਕੁਮਾਰ ਦੀ ਅਗਵਾਈ ਵਿੱਚ ਸਫਾਈ ਸੇਵਕਾਂ ਨੇ ਅਧਿਕਾਰੀਆਂ ਅਤੇ ਨਗਰ ਪੰਚਾਇਤ ਪ੍ਰਧਾਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਜੁਆਨਿੰਗ ਲੈਟਰ ਨਹੀਂ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਸਮੇਂ ’ਤੇ ਤਨਖਾਹ ਵੀ ਨਹੀਂ ਦਿੱਤੀ ਜਾਂਦੀ। 3-4 ਮਹੀਨੇ ਬਾਅਦ ਉਨ੍ਹਾਂ ਨੂੰ ਇੱਕ ਮਹੀਨੇ ਦੀ ਤਨਖਾਹ ਫੜਾ ਦਿੱਤੀ ਜਾਂਦੀ ਹੈ। ਡੀਸੀ ਰੇਟ ਦੀ ਬਜਾਏ ਘੱਟ ਤਨਖਾਹ ਦਿੱਤੀ ਜਾਂਦੀ ਹੈ। ਸਫਾਈ ਸੇਵਕਾਂ ਦੀ ਹੜਤਾਲ ਕਾਰਨ ਨਗਰ ਪੰਚਾਇਤ ਦੇ ਸਾਰੇ 11 ਵਾਰਡਾਂ ਵਿੱਚ ਸਫਾਈ ਵਿਵਸਥਾ ਪ੍ਰਭਾਵਿਤ ਹੋਇਆ।