ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਧਰਨਾ

ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਧਰਨਾ

ਧਰਨੇ ’ਤੇ ਬੈਠੇ ਮੁਜ਼ਾਹਰਾਕਾਰੀ

ਮਕਬੂਲ ਅਹਿਮਦ
ਕਾਦੀਆਂ, 10 ਅਗਸਤ

ਸਥਾਨਕ ਦਾਣਾ ਮੰਡੀ ਵਿੱਚ ਰੂਲਰ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸੈਂਕੜੇ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮੀਆਂ ਨੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ। ਇਸ ਧਰਨੇ ਦੀ ਅਗਵਾਈ ਜੋਧਾ ਰਾਮ ਪ੍ਰਦੇਸ਼ ਪੰਜਾਬ ਕਰ ਰਹੇ ਸਨ। ਇੱਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰਸੰਸਾਂ ਪੱਤਰ ਦੀ ਨਹੀਂ ਪੱਕੇ ਕੀਤੇ ਜਾਣ ਦੀ ਲੋੜ ਹੈ। ਪ੍ਰਦਰਸ਼ਨਕਾਰੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨਾ ਚਾਹੁੰਦੇ ਸਨ ਪਰ ਪੁਲੀਸ ਨੇ ਕੈਬਨਿਟ ਮੰਤਰੀ ਦੇ ਨਿਵਾਸ ਸਥਾਨ ’ਤੇ ਜਾਂਦੀ ਸਿਵਲ ਲਾਈਨ ਰੋਡ ਨੂੰ ਬਲਾਕ ਕਰ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਉੱਥੇ ਜਾਣ ਨਹੀਂ ਦਿੱਤਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਹ ਹੜਤਾਲ ’ਤੇ ਰਹਿਣਗੇ। ਪ੍ਰਦਰਸ਼ਨਕਾਰੀਆਂ ਨੇ ਮਰਨ ਵਰਤ ਰੱਖਣ ਦੀ ਵੀ ਚਿਤਾਵਨੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All