ਪੱਤਰ ਪ੍ਰੇਰਕ
ਤਰਨ ਤਾਰਨ, 8 ਅਗਸਤ
ਪੰਜਾਬ ਕਲੋਨੋਨਾਈਜ਼ਰ ਅਤੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੀ ਸੂਬਾ ਇਕਾਈ ਦੇ ਸੱਦੇ ’ਤੇ ਅੱਜ ਇਥੋਂ ਦੇ ਐੱਸਡੀਐੱਮ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਜਾਇਦਾਦ ਦੀ ਖਰੀਦੋ-ਫਿਰੋਖਤ ਕਰਨ ਦੀ ਪ੍ਰਕਿਰਿਆਂ ਨੂੰ ਜਟਿਲ ਅਤੇ ਮਹਿੰਗੀ ਬਣਾਉਣ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਨੇ ਮੰਗ ਪੱਤਰ ਵੀ ਅਧਿਕਾਰੀ ਨੂੰ ਦਿੱਤਾ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਪੰਨੂ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਪ੍ਰਾਪਰਟੀ ਡੀਲਰਾਂ ਨੂੰ ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ, ਤੇਜਿੰਦਰਪਾਲ ਸਿੰਘ, ਹਰਜਿੰਦਰ ਸਿੰਘ ਨੇ ਸੰਬੋਧਨ ਕੀਤਾ|
ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਅੱਜ ਫਗਵਾੜਾ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਬੱਗਾ ਦੀ ਅਗਵਾਈ ’ਚ ਤਹਿਸੀਲ ਕੰਪਲੈਕਸ ਵਿੱਚ ਰੋਸ ਮੁਜਾਹਰਾ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ’ਤੇ ਮੰਗ ਪੱਤਰ ਨਾਇਬ ਤਹਿਸੀਲਦਾਰ ਪਵਨ ਕੁਮਾਰ ਸ਼ਰਮਾ ਨੂੰ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਬੱਗਾ ਤੇ ਚੇਅਰਮੈਨ ਪਰਮਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਤਹਿਸੀਲਾਂ ਅੱਗੇ ਪੱਕੇ ਧਰਨੇ ਲਗਾ ਕੇ ਸਾਰਾ ਕੰਮ ਬੰਦ ਕਰਵਾਇਆ ਜਾਵੇਗਾ।