DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ ਪਠਾਨਕੋਟ, 18 ਜੁਲਾਈ ਦਿ ਵਾਈਟ ਮੈਡੀਕਲ ਕਾਲਜ ਬੁੰਗਲ ਵਿੱਚ ਐੱਮਬੀਬੀਐਸ ਕਰ ਰਹੇ ਵਿਦਿਆਰਥੀਆਂ ਨੇ ਕਾਲਜ ਵਿੱਚ ਇੰਫਰਾਸਟਰਕਚਰ ਅਤੇ ਜ਼ਰੂਰੀ ਚੀਜ਼ਾਂ ਦੀ ਭਾਰੀ ਘਾਟ ਨੂੰ ਲੈ ਕੇ ਕਾਲਜ ਪ੍ਰਬੰਧਕਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ...
  • fb
  • twitter
  • whatsapp
  • whatsapp
featured-img featured-img
ਹਸਪਤਾਲ ਦੇ ਸੀਈਓ ਡਾ. ਦਿਨੇਸ਼ ਸ਼ਰਮਾ ਵਿਦਿਆਰਥੀਆਂ ਨੂੰ ਸਮਝਾਉਂਦੇ ਹੋਏ। -ਫੋਟੋ:ਐਨ.ਪੀ.ਧਵਨ
Advertisement

ਪੱਤਰ ਪ੍ਰੇਰਕ

ਪਠਾਨਕੋਟ, 18 ਜੁਲਾਈ

Advertisement

ਦਿ ਵਾਈਟ ਮੈਡੀਕਲ ਕਾਲਜ ਬੁੰਗਲ ਵਿੱਚ ਐੱਮਬੀਬੀਐਸ ਕਰ ਰਹੇ ਵਿਦਿਆਰਥੀਆਂ ਨੇ ਕਾਲਜ ਵਿੱਚ ਇੰਫਰਾਸਟਰਕਚਰ ਅਤੇ ਜ਼ਰੂਰੀ ਚੀਜ਼ਾਂ ਦੀ ਭਾਰੀ ਘਾਟ ਨੂੰ ਲੈ ਕੇ ਕਾਲਜ ਪ੍ਰਬੰਧਕਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੱਸਿਆ ਕਿ ਬਰਸਾਤ ਅਤੇ ਹੁੰਮਸ ਦੇ ਮੌਸਮ ਵਿੱਚ ਕਾਲਜ ਅਤੇ ਹੋਸਟਲ ਵਿੱਚ ਬਿਜਲੀ ਦੀ ਘੱਟ ਵੋਲਟੇਜ ਵਿੱਚ ਪੱਖੇ ਵੀ ਸੁਚਾਰੂ ਢੰਗ ਨਾਲ ਨਹੀਂ ਚਲਦੇ। ਜਦ ਕਿ ਲੈਕਚਰ ਹਾਲ ਵਿੱਚ ਏਸੀ ਕੰਮ ਨਹੀਂ ਕਰ ਰਹੇ, ਲਾਇਬ੍ਰੇਰੀ ਵਿੱਚ ਕਿਤਾਬਾਂ ਉਪਲਭਧ ਨਹੀਂ ਹਨ। ਇੱਥੇ ਹੀ ਬੱਸ ਨਹੀਂ ਕਾਲਜ ਵਿੱਚ ਸਟਾਫ ਅਤੇ ਅਧਿਆਪਕਾਂ ਦੀ ਭਾਰੀ ਕਮੀ ਹੈ ਅਤੇ ਪ੍ਰੈਕਟੀਕਲ ਲਈ ਕਿਸੇ ਵੀ ਤਰ੍ਹਾਂ ਦੇ ਉਪਕਰਣ ਉਨ੍ਹਾਂ ਨੂੰ ਉਪਲਭਧ ਨਹੀਂ ਕਰਵਾਏ ਜਾਂਦੇ ਜਿਸ ਕਾਰਨ ਉਹ ਅਭਿਆਸ ਕਰਨ ਵਿੱਚ ਅਸਮਰਥ ਹਨ ਤੇ ਇੰਟਰਨੈਟ ਦੀ ਸੁਵਿਧਾ ਵੀ ਬੰਦ ਪਈ ਰਹਿੰਦੀ ਹੈ। ਇਸ ਤਰ੍ਹਾਂ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬਰਸਾਤ ਕਾਰਨ ਪੂਰੇ ਹਸਪਤਾਲ, ਕਾਲਜ ਅਤੇ ਹੋਸਟਲ ਦੀ ਇਮਾਰਤ ਵਿੱਚ ਜਗ੍ਹਾ-ਜਗ੍ਹਾ ਪਾਣੀ ਚੋਅ ਰਿਹਾ ਹੈ ਜੋ ਇਮਾਰਤ ਵਿੱਚ ਹੁੰਮਸ ਦਾ ਮੁੱਖ ਸਰੋਤ ਬਣਿਆ ਹੋਇਆ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਇੰਨ੍ਹਾਂ ਸਮੱਸਿਆਵਾਂ ਸਬੰਧੀ ਕਾਲਜ ਪ੍ਰਬੰਧਨ ਨੂੰ ਇੱਕ ਹਫਤਾ ਪਹਿਲਾਂ ਲਿਖ ਕੇ ਦਿੱਤਾ ਸੀ ਪਰ ਕਾਲਜ ਪ੍ਰਬੰਧਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰਨ ਪ੍ਰਬੰਧਕਾਂ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਨਾ ਕੀਤਾ ਗਿਆ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ।

ਇਸ ਸਬੰਧੀ ਜਦੋਂ ਕਾਲਜ ਤੇ ਹਸਪਤਾਲ ਦੇ ਸੀਈਓ ਡਾ. ਦਿਨੇਸ਼ ਸ਼ਰਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਹੀ ਨਾ ਚੁੱਕਿਆ।

Advertisement
×