ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੱਠਾ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਮੰਗਾਂ ਸਬੰਧੀ ਰੈਲੀ ਕੀਤੀ; ਡੀ ਸੀ ਨੂੰ ਮੰਗ ਪੱਤਰ ਸੌਂਪਿਆ
ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਬਖ਼ਤਪੁਰ।
Advertisement

ਭੱਠਾ ਮਜ਼ਦੂਰ ਯੂਨੀਅਨ (ਏਕਟੂ) ਨੇ ਮੰਗਾਂ ਸਬੰਧੀ ਰੈਲੀ ਅਤੇ ਮੁਜ਼ਾਹਰਾ ਕੀਤਾ। ਇਸ ਮਗਰੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਂ ਮੰਗ ਪੱਤਰ ਸੌਂਪਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਮਸੀਹ ਸੋਨਾ, ਬਚਨ ਸਿੰਘ ਬੋਪਾਰਾਏ, ਸੁਖਦੇਵ ਬਿੱਟਾ ਅਤੇ ਏਕਟੂ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਜ਼ਿਲ੍ਹੇ ਦੇ ਭੱਠਾ ਮਾਲਕਾ ਵੱਲੋਂ ਮਜ਼ਦੂਰਾਂ ਦੇ ਰਹਿਣ-ਸਹਿਣ ਨੂੰ ਕਿਰਤ ਕਨੂੰਨਾਂ ਅਨੁਸਾਰ ਨਹੀਂ ਬਣਾਇਆ ਜਾ ਰਿਹਾ। ਹਰ ਭੱਠੇ ’ਤੇ 50 ਫ਼ੀਸਦੀ ਮਹਿਲਾਵਾਂ ਕੰਮ ਕਰਦੀਆਂ ਹਨ ਪਰ ਇਸ ਦੇ ਬਾਵਜੂਦ ਪਖਾਨਿਆਂ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਮਜ਼ਦੂਰਾਂ ਦੇ ਰਿਹਾਇਸ਼ੀ ਮਕਾਨ ਤਿੰਨ-ਤਿੰਨ ਫੁੱਟ ਉੱਚੇ, ਕੱਚੀਆਂ ਇੱਟਾਂ ਚਿਣ ਕੇ ਬਣਾਏ ਜਾਂਦੇ ਹਨ ਪਰ ਅਫ਼ਸੋਸ ਕਦੇ ਵੀ ਡਿਪਟੀ ਡਾਇਰੈਕਟਰ ਫ਼ੈਕਟਰੀਆਂ, ਗੁਰਦਾਸਪੁਰ ਅਤੇ ਹੋਰ ਕਿਰਤ ਅਧਿਕਾਰੀਆਂ ਨੇ ਭੱਠਿਆਂ ਦਾ ਦੌਰਾ ਨਹੀਂ ਕੀਤਾ ਅਤੇ ਨਾ ਕਿਸੇ ਸਰਕਾਰ ਨੇ ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਭੱਠਾ ਮਾਲਕ ਮੋਟਾ ਮੁਨਾਫ਼ਾ ਕਮਾ ਰਹੇ ਹਨ, ਜਦੋਂ ਕਿ ਮਜ਼ਦੂਰਾਂ ਦੀਆ ਜ਼ਿਆਦਾਤਰ ਕੈਟਾਗਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਘੱਟੋ-ਘੱਟ ਮਜ਼ਦੂਰੀ ਵੀ ਲਾਗੂ ਨਹੀਂ ਕੀਤੀ ਜਾਂਦੀ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਗੁਰਦਾਸਪੁਰ ਦੇ ਕਿਰਤ ਦਫ਼ਤਰ ਵਿਚ ਸਹਾਇਕ ਕਿਰਤ ਕਮਿਸ਼ਨਰ ਦੀ ਡਿਊਟੀ ਜਾਰੀ ਰੱਖੀ ਜਾਵੇ, ਭੱਠਾ ਮਜ਼ਦੂਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ, ਮਜ਼ਦੂਰਾਂ ਦੀਆਂ ਕੰਮ ਵਾਲੀਆਂ ਥਾਵਾਂ ’ਤੇ ਪਖ਼ਾਨੇ, ਸਾਫ਼ ਪਾਣੀ ਅਤੇ ਯੋਗ ਰਹਾਇਸ਼ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਕੁਲਦੀਪ ਰਾਜੂ, ਪਿੰਟਾ ਤਲਵੰਡੀ ਭਰਥ ਅਤੇ ਜੋਗਿੰਦਰ ਪਾਲ ਲੇਹਲ ਹਾਜ਼ਰ ਸਨ।

Advertisement

Advertisement
Show comments