ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ

ਪਾਵਰਕੌਮ ਦੇ ਨਿੱਜੀਕਰਨ ਖ਼ਿਲਾਫ਼ ਨਾਅਰੇਬਾਜ਼ੀ 
Advertisement

ਗੁਰਬਖਸ਼ਪੁਰੀ

ਤਰਨ ਤਾਰਨ, 14 ਜੁਲਾਈ

Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਦਿਨ ਭਰ ਲਈ ਰੋਹ ਭਰਪੂਰ ਧਰਨਾ ਦਿੱਤਾ ਗਿਆ। ਪਾਵਰਕੌਮ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਿਰੁੱਧ ਦਿੱਤੇ ਇਸ ਧਰਨੇ ਵਿੱਚ ਸਾਰਾ ਦਿਨ ਮੀਂਹ ਦੇ ਦੌਰਾਨ ਵੀ ਵੱਡੀ ਗਿਣਤੀ ਔਰਤਾਂ ਨੇ ਇਸ ਧਰਨੇ ’ਚ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਦਿੱਤੇ ਇਸ ਧਰਨੇ ਵਿੱਚ ਸ਼ਾਮਲ ਕਿਸਾਨ-ਮਜ਼ਦੂਰ ਆਦਮੀ-ਔਰਤਾਂ ਨੂੰ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਸ਼ਕਰੀ, ਫਤਹਿ ਸਿੰਘ ਪਿੱਦੀ, ਜਰਨੈਲ ਸਿੰਘ ਨੂਰਦੀ, ਹਰਬਿੰਦਰਜੀਤ ਸਿੰਘ ਕੰਗ, ਰਣਜੋਧ ਸਿੰਘ ਗੱਗੋਬੁਆ, ਬਲਵਿੰਦਰ ਸਿੰਘ ਚੋਹਲਾ, ਸਲਵਿੰਦਰ ਸਿੰਘ ਜੀਉਬਾਲਾ, ਪਰਮਜੀਤ ਸਿੰਘ ਛੀਨਾ, ਰੇਸ਼ਮ ਸਿੰਘ ਘੁਰਕਵਿੰਡ, ਕੁਲਵਿੰਦਰ ਸਿੰਘ ਕੈਰੋਵਾਲ, ਰਣਜੀਤ ਕੌਰ ਕੱਲ੍ਹਾ, ਦਵਿੰਦਰ ਕੌਰ ਪਿੱਦੀ, ਮਨਜਿੰਦਰ ਸਿੰਘ ਗੋਹਲਵੜ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਅਦਾਰੇ ਨੂੰ ਉਸ ਵੇਲੇ ਦੀ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਲਈ ਹੋਂਦ ਵਿੱਚ ਲਿਆਂਦਾ ਸੀ ਪਰ ਵਰਤਮਾਨ ਸਰਕਾਰ ਨੇ ਇਸ ਅਦਾਰੇ ਨੂੰ ਆਪਣੇ ਜੋਟੀਦਾਰ ਕਾਰਪੋਰੇਟ ਘਰਾਣਿਆਂ ਨੂੰ ਸਸਤੇ ਵਿੱਚ ਦੇ ਕੇ ਖਪਤਕਾਰਾਂ ਦੀ ਬੇਕਿਰਕ ਲੁੱਟ ਲਈ ਰਾਹ ਖੋਲ੍ਹਿਆ ਜਾ ਰਿਹਾ ਹੈ, ਜਿਹੜਾ ਦੇਸ਼ ਦੇ ਕਿਸਾਨ-ਮਜ਼ਦੂਰ ਨੂੰ ਪ੍ਰਵਾਨ ਨਹੀਂ ਹੈ। ਆਗੂਆਂ ਪਾਵਰਕੌਮ ਵੱਲੋਂ ਅਦਾਰੇ ਵਿੱਚ ਮੁਲਾਜ਼ਮਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ, ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਅਸਫਲ ਰਹਿਣ ਦਾ ਵੀ ਦੋਸ਼ ਲਗਾਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਥੇਬੰਦੀ ਆਪਣੇ ਮੀਟਰਾਂ ਨਾਲ ਪ੍ਰੀ-ਪੇਡ ਮੀਟਰ ਲਗਾਉਣ ਦੀ ਆਗਿਆ ਨਹੀਂ ਦੇਣਗੇ।

Advertisement