DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Protest: ਮੁਲਾਜ਼ਮ ਜਥੇਬੰਦੀਆਂ ਦੀ ਈ ਟੀ ਓ ਦੇ ਘਰ ਨੇੜੇ ਰੈਲੀ

ਸਰਕਾਰ ’ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਦੋਸ਼; ਕੈਬਨਿਟ ਮੰਤਰੀ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਪ੍ਰਦਰਸ਼ਨਕਾਰੀ।
Advertisement
ਮੁਲਾਜ਼ਮ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦੇ ਨੇੜੇ ਰੋਸ ਧਰਨਾ ਦਿੱਤਾ।

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਬੈਨਰ ਹੇਠ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਅਜੈ ਸਨੋਤਰਾ, ਅਸ਼ਵਨੀ ਅਵਸਥੀ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਹਰਜਿੰਦਰਪਾਲ ਸਿੰਘ ਪੰਨੂ, ਮਨਜੀਤ ਸਿੰਘ ਬਾਸਰਕੇ, ਨਿਰਮਲਜੀਤ ਸਿੰਘ ਬਾਜਵਾ, ਨਰਿੰਦਰ ਬੱਲ, ਚਰਨ ਸਿੰਘ, ਰਾਮ ਲੁਭਾਇਆ, ਮਨਜਿੰਦਰ ਸਿੰਘ ਸੰਧੂ ਅਤੇ ਸ਼ਮਸ਼ੇਰ ਸਿੰਘ ਕੋਹਰੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਨੇੜੇ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਏ। ਰੋਸ ਰੈਲੀ ਮਗਰੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਜਾਣ ਤੋਂ ਪਹਿਲਾਂ ਹੀ ਮੰਤਰੀ ਵੱਲੋਂ ਰੈਲੀ ਵਿੱਚ ਪਹੁੰਚ ਕੇ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਇਸ ਰੋਸ ਪੱਤਰ ਵਿੱਚ ਦਰਜ ਮੰਗਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰ ਕੇ ਹੱਲ ਕੱਢਿਆ ਜਾਵੇਗਾ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਸਵਿੰਦਰ ਸਿੰਘ ਮੋਲੋਵਾਲੀ, ਦਲਜੀਤ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਰਿਆੜ, ਗੁਰਮੀਤ ਸਿੰਘ ਭੁੱਲਰ, ਸੁਖਦੇਵ ਰਾਜ ਕਾਲੀਆ ਇੰਦਰਮਾਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਦੋਂ ਤੋਂ ਸੱਤਾ ’ਚ ਆਈ ਉਹ ਉਦੋਂ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਆਪਣੀਆਂ ਮੰਗਾਂ ਦੀ ਖਾਤਰ ਸੰਘਰਸ਼ ਕਰਦੇ ਮੁਲਾਜ਼ਮਾਂ ਤੇ ਦਮਨਕਾਰੀ ਨੀਤੀ ਲਾਗੂ ਕਰਦਿਆਂ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਝੂਠੇ ਕੇਸ ਬਣਾ ਕੇ ਜੇਲਾਂ ਅੰਦਰ ਡੱਕਿਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਇਹ ਸੰਘਰਸ਼ 18% ਮਹਿੰਗਾਈ ਭੱਤਾ ਜਾਰੀ ਕਰਾਉਣ, ਪੈਨਸ਼ਨਰਾਂ ਤੇ 2.59 ਗੁਣਾਂਕ ਲਾਗੂ ਕਰਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਾਉਣ ਅਤੇ 200 ਰੁਪਏ ਜਜ਼ੀਆ ਟੈਕਸ ਖਤਮ ਕਰਵਾਉਣ ਲਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਰੋਸ ਪੱਤਰ ਕੈਬਨਿਟ ਮੰਤਰੀ ਨੂੰ ਸੌਂਪਿਆ ਗਿਆ ਹੈ। ਅੱਜ ਦੀ ਰੈਲੀ ਵਿੱਚ ਐਲਾਨ ਕੀਤਾ ਗਿਆ ਕਿ ਸਾਂਝੇ ਫਰੰਟ ਅਤੇ ਸਾਂਝੇ ਮੰਚ ਵਲੋਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਵਿੱਚੋਂ ਹਰੇਕ ਜੱਥੇਬੰਦੀ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Advertisement

Advertisement
×