DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Protest: ਕਿਸਾਨ ਯੂਨੀਅਨ ਵੱਲੋਂ ਸਫ਼ਾਈ ਸੇਵਕਾਂ ਦੇ ਹੱਕ ਇਕੱਠ

 ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਫਤਿਹਗੜ੍ਹ ਚੂੜੀਆਂ ਦੇ ਕਮੇਟੀ ਘਰ ਵਿਖੇ ਸਫ਼ਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਇਕੱਠ ਕੀਤਾ ਗਿਆ। ਕਿਸਾਨ ਆਗੂਆਂ ਨੇ...

  • fb
  • twitter
  • whatsapp
  • whatsapp
featured-img featured-img
ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂl
Advertisement
 ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਫਤਿਹਗੜ੍ਹ ਚੂੜੀਆਂ ਦੇ ਕਮੇਟੀ ਘਰ ਵਿਖੇ ਸਫ਼ਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਇਕੱਠ ਕੀਤਾ ਗਿਆ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਨੇ 22 ਜੁਲਾਈ ਨੂੰ ਬਰਨਾਲਾ ਵਿੱਚ ਸਫ਼ਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਦੋਸ਼ੀ ਡੀਐਸਪੀ ਅਤੇ ਐਸਐਚਓ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ।ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਫ਼ਾਈ ਸੇਵਕਾਂ ਦੇ ਆਉਣ ਵਾਲੇ ਹਰ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਅਤੇ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਸਿਮਰਨਜੋਤ ਸਿੰਘ ਮੂਲੋਵਾਲ, ਰਮਿੰਦਰਜੀਤ ਸਿੰਘ ਮਾਲੇਵਾਲ, ਕਰਨੈਲ ਸਿੰਘ ਰੂਪੋਵਾਲੀ, ਬਲਵਿੰਦਰ ਸਿੰਘ ਮੰਜਿਆਵਾਲੀ, ਜਗਮੀਤ ਸਿੰਘ ਕਠਿਆਲਾ, ਗੁਰਮੀਤ ਸਿੰਘ, ਕੇਵਲ ਸਿੰਘ ਠੱਠਾ, ਜੋਗਾ ਸਿੰਘ ਮਰੀਦਕੇ ਸਮੇਤ ਹੋਰ ਕਈ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।

Advertisement

Advertisement

Advertisement
×