DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਝਬਾਲ ’ਚ ਲਾਸ਼ਾਂ ਚੌਕ ਵਿੱਚ ਰੱਖ ਧਰਨਾ ਦਿੱਤਾ

ਝਬਾਲ ਵਿੱਚ ਦੋ ਦਿਨ ਪਹਿਲਾਂ ਗੋਲੀਆਂ ਮਾਰ ਕੇ ਦੋ ਭਰਾਵਾਂ ਦੀ ਕੀਤੀ ਹੱਤਿਆ ਖਿਲਾਫ਼ ਪੀੜਤ ਪਰਿਵਾਰ ਵੱਲੋਂ ਅੱਜ ਝਬਾਲ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਝਬਾਲ ਦੇ ਚੌਂਕ ਵਿੱਚ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਰੱਖ ਕੇ ਪੁਲੀਸ ਖਿਲਾਫ਼ ਰੋਹ ਭਰਪੂਰ...

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਕਾਰਵਾਈ ਦਾ ਭਰੋਸੇ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਝਬਾਲ ਵਿੱਚ ਦੋ ਦਿਨ ਪਹਿਲਾਂ ਗੋਲੀਆਂ ਮਾਰ ਕੇ ਦੋ ਭਰਾਵਾਂ ਦੀ ਕੀਤੀ ਹੱਤਿਆ ਖਿਲਾਫ਼ ਪੀੜਤ ਪਰਿਵਾਰ ਵੱਲੋਂ ਅੱਜ ਝਬਾਲ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਝਬਾਲ ਦੇ ਚੌਂਕ ਵਿੱਚ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਰੱਖ ਕੇ ਪੁਲੀਸ ਖਿਲਾਫ਼ ਰੋਹ ਭਰਪੂਰ ਧਰਨਾ ਦਿੱਤਾ ਗਿਆ। ਲੋਕਾਂ ਨੇ ਦੋਸ਼ ਲਗਾਇਆ ਕਿ ਪੁਲੀਸ ਜਿੱਥੇ ਮੁਲਜ਼ਮਾਂ ਨੂੰ 24 ਘੰਟੇ ਬੀਤ ਜਾਣ ’ਤੇ ਵੀ ਗ੍ਰਿਫਤਾਰ ਨਹੀਂ ਕਰ ਸਕੀ ਉੱਥੇ ਮਾਮਲੇ ਦੇ ਸਾਰੇ ਕਸੂਰਵਾਰਾਂ ਨੂੰ ਮੁਲਜ਼ਮ ਨਾਮਜ਼ਦ ਨਹੀਂ ਕੀਤਾ ਗਿਆ। ਧਰਨੇ ਵਿੱਚ ਲੋਕਾਂ ਨੇ ਪੁਲੀਸ ਦੀ ਕਾਰਗੁਜ਼ਾਰੀ ਖਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਪਰਮਜੀਤ ਸਿੰਘ ਗੱਗੋਬੂਹਾ, ਅਮਰਿੰਦਰ ਸਿੰਘ ਮਾਣਕ ਬੰਬੇ, ਰਾਮ ਸਿੰਘ ਨਾਮਧਾਰੀ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਪ੍ਰੀਤਇੰਦਰ ਸਿੰਘ, ਕਾਮਰੇਡ ਦਵਿੰਦਰ ਸੋਹਲ ਨੇ ਸੰਬੋਧਨ ਕੀਤਾ। ਬੁਲਾਰਿਆਂ ਦੋਸ਼ ਲਗਾਇਆ ਕਿ ਪੁਲੀਸ ਮੁਲਜ਼ਮਾਂ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕਰ ਰਹੀ। ਪੁਲੀਸ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਸੁਖਦੇਵ ਸਿੰਘ ਨਾਂ ਦੇ ਇੱਕ ਵਿਅਕਤੀ ਤੋਂ ਇਲਾਵਾ ਉਸ ਦੇ ਲੜਕੇ ਸਹਿਬਾਜ਼ ਸਿੰਘ ਅਤੇ ਹਰਕੀਰਤ ਸਿੰਘ ਖਿਲਾਫ ਕੇਸ ਦਰਜ ਕੀਤਾ ਹੋਇਆ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਵੀ ਮੁਲਜਮ ਨਾਮਜ਼ਦ ਕੀਤਾ ਜਾਣਾ ਬਣਦਾ ਹੈ। ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਡੀ ਐਸ ਪੀ ਸਿਟੀ ਤਰਨ ਤਰਨ ਸੁਖਬੀਰ ਸਿੰਘ ਨੇ ਭਰੋਸਾ ਦਵਾਇਆ ਕਿ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਝਬਾਲ ਤੋਂ ਇਲਾਵਾ ਤਰਨ ਤਾਰਨ (ਸਿਟੀ) ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਗਈ ਤਾਂ ਉਸ ਨੂੰ ਵੀ ਮੁਲਜਮ ਦੇ ਤੌਰ ’ਤੇ ਨਾਮਜ਼ਦ ਕੀਤਾ ਜਾਵੇਗਾ। ਪੁਲੀਸ ਦੇ ਯਕੀਨ ਦਿਵਾਉਣ ਤੋਂ ਬਾਅਦ ਰੋਹ ਵਿੱਚ ਆਏ ਲੋਕਾਂ ਵੱਲੋਂ ਧਰਨਾ ਚੁੱਕ ਲਿਆ ਗਿਆ।

Advertisement
Advertisement
×