DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest in Nakodar: ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨੇ ਲਈ ਲਾਮਬੰਦੀ

ਸਰਪੰਚ ਅਤੇ ਹਮਾਇਤੀਆਂ ’ਤੇ ਕੇਸ ਦਰਜ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮਲਸੀਆਂ ਵਿੱਚ ਖੇਤ ਮਜ਼ਦੂਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।
Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਹਰਮੇਸ਼ ਮਾਲੜੀ ਨੂੰ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦ ਬੋਲਣ ਵਾਲੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੇ ਹਮਾਇਤੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ, ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਦਾ ਪਹਿਲਾ ਰੁਤਬਾ ਬਹਾਲ ਕਰਵਾਉਣ ਲਈ ਮਜ਼ਦੂਰ, ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਲਾਮਬੰਦੀ ਜਾਰੀ ਹੈ। ਜਥੇਬੰਦੀਆਂ ਵੱਲੋਂ 9 ਅਕਤੂਬਰ ਨੂੰ ਡੀ ਐੱਸ ਪੀ ਨਕੋਦਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਵਜੋਂ ਇਲਾਕਾ ਕਮੇਟੀ ਸ਼ਾਹਕੋਟ-ਨਕੋਦਰ ਨੇ ਮਲਸੀਆਂ, ਤਲਵੰਡੀ ਸਲੇਮ ਅਤੇ ਮਾਲੜੀ ਵਿੱਚ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਧਾਨ ਹਰਪਾਲ ਬਿੱਟੂ ਅਤੇ ਸਕੱਤਰ ਸੁਖਜਿੰਦਰ ਲਾਲੀ ਨੇ ਕਿਹਾ ਕਿ 7 ਸਤੰਬਰ ਨੂੰ ਪਿੰਡ ਤਲਵੰਡੀ ਸਲੇਮ ਵਿੱਚ ਪਾਸ਼-ਹੰਸ ਰਾਜ ਸ਼ਹੀਦੀ ਯਾਦਗਾਰੀ ਕੰਪਲੈਕਸ ਵਿੱਚ ਮਜ਼ਦੂਰ ਆਗੂ ਹਰਮੇਸ਼ ਮਾਲੜੀ ਵਰਕਰਾਂ ਸਮੇਤ ਜਦੋਂ ਸਫਾਈ ਕਰਵਾ ਰਹੇ ਸਨ ਤਾਂ ਉਸ ਸਮੇਂ ਪਿੰਡ ਦੇ ਸਰਪੰਚ ਨੇ ਆਪਣੇ ਸਮਰਥਕਾਂ ਸਮੇਤ ਗਾਲੀ-ਗਲੋਚ ਕਰਦਿਆਂ ਜਾਤੀਸੂਚਕ ਸ਼ਬਦ ਵਰਤੇ। ਮਜ਼ਦੂਰ ਆਗੂ ਨੇ ਇਸ ਦੀ ਲਿਖਤੀ ਸ਼ਿਕਾਇਤ 8 ਸਤੰਬਰ ਨੂੰ ਡੀ ਐੱਸ ਪੀ ਤੇ ਥਾਣਾ ਸਦਰ ਨਕੋਦਰ ਦੇ ਮੁਖੀ ਨੂੰ ਕਰ ਦਿੱਤੀ ਸੀ ਪਰ ਮਹੀਨਾ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਜਿਸਦੇ ਰੋਸ ਵਜੋਂ ਜਥੇਬੰਦੀਆਂ 9 ਅਕਤੂਬਰ ਨੂੰ ਨਕੋਦਰ ਵਿੱਚ ਮੁਜ਼ਾਹਰਾ ਕਰ ਰਹੀਆਂ ਹਨ।

Advertisement
Advertisement
×