ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਮਾਰਚ

ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਮਾਰਚ

ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂ।

ਤੇਜਿੰਦਰ ਸਿੰਘ ਖ਼ਾਲਸਾ

ਚੋਹਲਾ ਸਾਹਿਬ, 13 ਜਨਵਰੀ

ਪ੍ਰੈਸ ਕਲੱਬ ਚੋਹਲਾ ਸਾਹਿਬ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਇਥੋਂ ਦੇ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ, ਤਰਕਸ਼ੀਲ ਸੁਸਾਇਟੀ, ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਹੋਰ ਇਨਕਲਾਬੀ/ਜਮਹੂਰੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਦਿੱਲੀ ਦੀਆਂ ਬਰੂਹਾਂ ਤੇ ਦੁੱਲੇ ਭੱਟੀ ਦੀਆਂ ਵਾਰਾਂ ਗਾਉਂਦੇ ਜੁਝਾਰੂ ਯੋਧਿਆਂ ਸੰਘਰਸ਼ੀ ਸਾਂਝ ਪਾਉਂਦਿਆਂ ਹੋਇਆ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਰੈਲੀ ਕਰਕੇ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿੱਚ ਰੋਹ ਭਰਪੂਰ ਮੁਜਾਹਰਾ ਕਰਦਿਆਂ ਕੇਂਦਰ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਕੀਤੀ ਅਤੇ ਇਥੋਂ ਦੇ ਬੱਸ ਸਟੈਂਡ ਵਿੱਚ ਭੁੱਗਾ ਬਾਲਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਤੇ ਚਾਨਣਾ ਪਾਇਆ। ਬੁਲਾਰਿਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਸਮਝੌਤਾ ਕਮੇਟੀ ਦੇ ਕਿਰਦਾਰ ਬਾਰੇ ਚਾਨਣਾ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All