‘ਦਾਸਤਾਨ ਏ ਸਰਹਿੰਦ’ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਰੋਸ ਮਾਰਚ : The Tribune India

‘ਦਾਸਤਾਨ ਏ ਸਰਹਿੰਦ’ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਰੋਸ ਮਾਰਚ

‘ਦਾਸਤਾਨ ਏ ਸਰਹਿੰਦ’ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਰੋਸ ਮਾਰਚ

ਰੋਸ ਮਾਰਚ ਕਰਦੇ ਹੋਏ ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 30 ਨਵੰਬਰ

ਵਿਦਿਆਰਥੀ ਜਥੇਬੰਦੀ ਸੱਥ ਅਤੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਐਨੀਮੇਟਿਡ ਫਿਲਮ ‘ਦਾਸਤਾਨ ਏ ਸਰਹਿੰਦ’ ਵਿਰੁੱਧ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਯੂਨੀਵਰਸਿਟੀ ਦੇ ਫੁਹਾਰਾ ਚੌਕ ਵਿੱਚ ਪਹੁੰਚ ਕੇ ਸਮਾਪਤ ਹੋਇਆ।

ਇਹ ਐਨੀਮੇਟਿਡ ਫਿਲਮ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਦੀ ਸ਼ਹਾਦਤ ’ਤੇ ਆਧਾਰਿਤ ਹੈ ਅਤੇ ਇਹ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਿੱਖ ਗੁਰੂਆਂ ਅਤੇ ਸਿੱਖ ਸ਼ਹੀਦਾਂ ਬਾਰੇ ਐਨੀਮੇਟਿਡ ਫਿਲਮਾਂ ਬਣਾਉਣ ਨੂੰ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਾਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All