ਪਾਵਨ ਸਰੂਪ ਮਾਮਲੇ ਦੀ ਮੁੜ ਜਾਂਚ ਲਈ ਰੋਸ ਮਾਰਚ

ਬਾਬਾ ਬੁੱਢਾ ਸਾਹਿਬ ਜੀ ਇੰਟਰਨੈਸ਼ਨਲ ਰਾਗੀ ਅਤੇ ਗ੍ਰੰਥੀ ਸਭਾ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਮੰਗੀ

ਪਾਵਨ ਸਰੂਪ ਮਾਮਲੇ ਦੀ ਮੁੜ ਜਾਂਚ ਲਈ ਰੋਸ ਮਾਰਚ

ਰਾਗੀ ਤੇ ਗ੍ਰੰਥੀ ਸਭਾ ਦੇ ਮੈਂਬਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਰੋਸ ਮਾਰਚ ਕਰਦੇ ਹੋਏ।

ਹਰਜੀਤ ਸਿੰਘ ਪਰਮਾਰ

ਬਟਾਲਾ, 20 ਸਤੰਬਰ

ਇੱਥੇ ਬਾਬਾ ਬੁੱਢਾ ਸਾਹਿਬ ਜੀ ਇੰਟਰਨੈਸ਼ਨਲ ਰਾਗੀ ਅਤੇ ਗ੍ਰੰਥੀ ਸਭਾ ਨੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਂਚ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਫ਼ੈਸਲੇ ਨੂੰ ਮੁੜ ਜਾਂਚਣ ਦੀ ਮੰਗ ਕਰਦਿਆਂ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਨਵਰੂਪ ਨਗਰ ਦੇ ਗੁਰਦੁਆਰੇ ’ਚ ਸਭਾ ਦੀ ਇਕੱਤਰਤਾ ਹੋਈ।

ਇਸ ਮੌਕੇ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਗੁਲਾਬ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਕੰਮ ਕਰ ਰਹੇ ਕੁਝ ਵਿਅਕਤੀ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਨੂੰ ਵਪਾਰ ਵਜੋਂ ਵਰਤ ਰਹੇ ਹਨ ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਖੁਰਦ-ਬੁਰਦ ਹੋਏ ਪਾਵਨ ਸਰੂਪਾਂ ਦੇ ਮਸਲੇ ’ਚ ਕੀਤੀ ਜਾਂਚ ਤੋਂ ਸਿੱਖ ਜਥੇਬੰਦੀਆਂ ਅਸੰਤੁਸ਼ਟ ਹਨ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਜੋ ਸਜ਼ਾ ਸੁਣਾਈ ਗਈ ਹੈ, ਉਸ ਨਾਲ ਸਿੱਖਾਂ ਦੇ ਤਪਦੇ ਹਿਰਦੇ ਠੰਢੇ ਨਹੀਂ ਹੋਏ। ਸਭਾ ਦੇ ਸਮੂਹ ਮੈਂਬਰਾਂ ਵੱਲੋਂ ਅਰਦਾਸ ਕਰਨ ਮਗਰੋਂ ਗੁਰਦੁਆਰਾ ਨਵਰੂਪ ਨਗਰ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ, ਜੋ ਕਾਦੀਆਂ ਚੂੰਗੀ ਅਰਬਨ ਅਸਟੇਟ ਤੋਂ ਹੋ ਕੇ ਵਾਪਸ ਗੁਰਦੁਆਰਾ ਨਵਰੂਪ ਨਗਰ ਬਟਾਲਾ ’ਚ ਸਮਾਪਤ ਹੋਇਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਕਿ ਸੁਣਾਏ ਗਏ ਫ਼ੈਸਲੇ ਨੂੰ ਮੁੜ ਜਾਂਚਿਆਂ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇ। ਇਸ ਮੌਕੇ ਮੀਤ ਪ੍ਰਧਾਨ ਕਪੂਰ ਸਿੰਘ, ਸਕੱਤਰ ਹੀਰਾ ਸਿੰਘ, ਮੀਤ ਸਕੱਤਰ ਜੋਗਾ ਸਿੰਘ, ਸੁਖਪਾਲ ਸਿੰਘ, ਪ੍ਰਤਾਪ ਸਿੰਘ, ਹਰਭਜਨ ਸਿੰਘ, ਹਰਮੀਤ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All