ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੋਸ ਮਾਰਚ

ਪੱਤਰ ਪ੍ਰੇਰਕ ਪਠਾਨਕੋਟ, 1 ਸਤੰਬਰ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਗਏ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਕਰਕੇ ਅੱਜ ਸ਼ਾਮ ਨੂੰ ਲੋਕਾਂ ਨੇ ਮਾਡਲ ਟਾਊਨ ’ਚ ਰੋਸ ਮਾਰਚ ਕੀਤਾ...
Advertisement

ਪੱਤਰ ਪ੍ਰੇਰਕ

ਪਠਾਨਕੋਟ, 1 ਸਤੰਬਰ

Advertisement

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਗਏ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਕਰਕੇ ਅੱਜ ਸ਼ਾਮ ਨੂੰ ਲੋਕਾਂ ਨੇ ਮਾਡਲ ਟਾਊਨ ’ਚ ਰੋਸ ਮਾਰਚ ਕੀਤਾ ਅਤੇ ਪੀੜਤਾ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਲੋਕਾਂ ਨੇ ਦੋਸ਼ ਲਾਇਆ ਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪਰਿਵਾਰ ਅਤੇ ਲੋਕਾਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਗਾਂਧੀ ਚੌਕ ਵਿੱਚ ਧਰਨਾ ਦੇਣਗੇ। ਜ਼ਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ 2, ਦੀ ਪੁਲੀਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਮੁਲਜ਼ਮ ਗੌਤਮ, ਸ਼ਵੇਤਾ ਅਤੇ ਲਕਸ਼ਮੀ ਖਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ।

Advertisement
Show comments