Protest Regarding Delayed Salary: ਨਗਰ ਨਿਗਮ ਦਫ਼ਤਰ ਅੱਗੇ ਮੁਜ਼ਾਹਰਾ
ਅਖਿਲ ਭਾਰਤੀ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਸਮੇਂ ਸਿਰ ਜਾਰੀ ਨਾ ਕਰਨ ਕਰਕੇ ਪ੍ਰਧਾਨ ਰਮੇਸ਼ ਕੁਮਾਰ ਕੱਟੋ ਦੀ ਅਗਵਾਈ ਹੇਠ ਨਗਰ ਨਿਗਮ ਦਫਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਮਗਰੋਂ ਯੂਨੀਅਨ ਨੇ ਕਮਿਸ਼ਨਰ ਨਗਰ ਨਿਗਮ ਨੂੰ ਮੰਗ ਪੱਤਰ ਦਿੱਤਾ। ਪ੍ਰਧਾਨ...
Advertisement
ਅਖਿਲ ਭਾਰਤੀ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਸਮੇਂ ਸਿਰ ਜਾਰੀ ਨਾ ਕਰਨ ਕਰਕੇ ਪ੍ਰਧਾਨ ਰਮੇਸ਼ ਕੁਮਾਰ ਕੱਟੋ ਦੀ ਅਗਵਾਈ ਹੇਠ ਨਗਰ ਨਿਗਮ ਦਫਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਮਗਰੋਂ ਯੂਨੀਅਨ ਨੇ ਕਮਿਸ਼ਨਰ ਨਗਰ ਨਿਗਮ ਨੂੰ ਮੰਗ ਪੱਤਰ ਦਿੱਤਾ। ਪ੍ਰਧਾਨ ਰਮੇਸ਼ ਕੁਮਾਰ ਕੱਟੋ ਨੇ ਮੰਗ ਕੀਤੀ ਕਿ ਸਫਾਈ ਮੁਲਾਜ਼ਮਾਂ, ਸੀਵਰਮੈਨਾਂ ਅਤੇ ਡਰਾਈਵਰਾਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਕਿ ਜੇ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਮਜਬੂਰਨ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਦਿਨੇਸ਼ ਭੱਟੀ ਪ੍ਰਧਾਨ, ਮਨੋਜ ਭੱਟੀ ਵਾਈਸ ਪ੍ਰਧਾਨ, ਨਰਿੰਦਰ ਲਵਲੀ ਵਾਈਸ ਪ੍ਰਧਾਨ, ਰਾਜੇਸ਼ ਕੁਮਾਰ ਡਾਕਟਰ ਵਾਈਸ ਪ੍ਰਧਾਨ, ਸੰਜੀਤ ਸੀਨੀਅਰ ਵਾਈਸ ਪ੍ਰਧਾਨ, ਵਿਕੀ ਮਲਿਕ ਵਾਈਸ ਪ੍ਰਧਾਨ, ਰਮੇਸ਼ ਕੁਮਾਰ ਪੱਪੂ ਪ੍ਰਧਾਨ, ਰਾਜਿੰਦਰ ਕੁਮਾਰ, ਬਲਦੇਵ ਰਾਜ, ਸਾਜਨ, ਬੰਟੀ, ਰਾਜ ਕੁਮਾਰ ਹਾਜ਼ਰ ਸਨ।
Advertisement
Advertisement
×

