ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਧਰਨਾ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ ਪੀ ਐੱਫ (ਕੰਰਟਰੀਬਿਊਟਰੀ ਪਰਾਵੀਡੈਂਟ ਫੰਡ) ਯੂਨੀਅਨ ਦੇ ਝੰਡੇ ਹੇਠ ਧਰਨੇ ਵਿੱਚ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਿਕਰਤ ਕੀਤੀ। ਧਰਨਾਕਾਰੀਆਂ ਨੂੰ ਜਥੇਬੰਦੀਆਂ ਦੇ ਆਗੂ ਜਰਨੈਲ ਸਿੰਘ ਪੱਟੀ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਕਿ ਮੁੱਖ ਮੰਤਰੀ ਨੇ ਤਿੰਨ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਨੂੰ ਉਹ ਅੱਜ ਤੱਕ ਲਾਗੂ ਕਰਨਾ ਹੀ ਭੁੱਲ ਗਏ ਹਨ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲੈਣ ਦਾ ਦੋਸ਼ ਲਾਇਆ। ਬੁਲਾਰਿਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ 3 ਅਕਤੂਬਰ ਦੀ ਆਮਦ ਮੌਕੇ ਪੁਰਾਣੀ ਪੈਨਸ਼ਨ ਬਹਾਲ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐੱਫ ਯੂਨੀਅਨ ਵੱਲੋਂ ਗੁਪਤ ਐਕਸ਼ਨ ਕਰਕੇ ਘਿਰਾਓ ਕਰਨਗੇ| ਆਗੂਆਂ ਨੇ ਕਿਹਾ ਕਿ ਸਰਕਾਰ ਨੇ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਇਸ ਮੰਗਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਸੰਜੀਦਗੀ ਨਾਲ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ ਜਿਸ ਕਰਕੇ ਪੂਰੇ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਭਵਿੱਖ ਵਿੱਚ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਵੋਟਾਂ ਵੇਲੇ ਜ਼ਰੂਰ ਭੁਗਤਣਾ ਪਵੇਗਾ|