DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Protesting Farmers: ਕਿਸਾਨ ਵਰ੍ਹਦੇ ਮੀਂਹ ’ਚ ਵੀ ਪੱਕੇ ਮੋਰਚੇ ’ਤੇ ਡਟੇ

ਮਿੱਲ ਮੁਡ਼ ਚਾਲੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਖ਼ਿਲਾਫ਼ ਨਾਅਰਬਾਜ਼ੀ ਕਰਦੇ ਹੋਏ ਕਿਸਾਨ।
Advertisement
ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਖਿਲਾਫ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁਰੂ ਕੀਤਾ ਪੱਕਾ-ਮੋਰਚਾ ਅੱਜ 70ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਵਰ੍ਹਦੇ ਮੀਂਹ ਵਿੱਚ ਵੀ ਹੌਸਲੇ ਨਾਲ ਮੋਰਚੇ ਵਿੱਚ ਡਟੇ ਰਹੇ ਅਤੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਮਿੱਲ ਨੂੰ ਫਿਰ ਤੋਂ ਚਾਲੂ ਕਰਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਕਿਸਾਨ ਆਗੂ ਦਵਿੰਦਰ ਸੋਹਲ, ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ ਅਤੇ ਹਰਭਜਨ ਸਿੰਘ ਚੂਸਲੇਵੜ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਿੱਲ ਨੂੰ ਚਾਲੂ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਨੇ ਮਿੱਲ ਨੂੰ ਚਾਲੂ ਕਰਨ ਦੀ ਬਜਾਇ ਇਸ ਦੀ ਜ਼ਮੀਨ ਹੋਰਨਾਂ ਵਿਭਾਗਾਂ ਨੂੰ ਦੇ ਦਿੱਤੀ ਹੈ, ਜਿਸ ਵਿੱਚ ਗੁਦਾਮ ਅਤੇ ਹੋਰ ਇਮਾਰਤਾਂ ਦੀ ਉਸਾਰੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਿੱਲ ਕਿਸਾਨਾਂ ਦੇ ਸ਼ੇਅਰਾਂ ਨਾਲ ਹੋਂਦ ਵਿੱਚ ਲਿਆਂਦੀ ਗਈ ਹੈ ਜਿਸ ਨੂੰ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕਿਸੇ ਹੋਰ ਨੂੰ ਅਲਾਟ ਨਹੀਂ ਕੀਤਾ ਜਾ ਸਕਦਾ। ਆਗੂਆਂ ਕਿਹਾ ਕਿ ਇਹ ਮਿੱਲ ਪਹਿਲਾਂ ਵੀ ਮੁਨਾਫ਼ਾ ਕਮਾਉਂਦੀ ਆਈ ਹੈ ਅਤੇ ਮੌਜੂਦ ਹਾਲਾਤ ਵਿੱਚ ਵੀ ਇਸ ਖੰਡ ਮਿੱਲ ਦੇ ਘਾਟੇ ਵਿੱਚ ਜਾਣ ਦਾ ਕੋਈ ਕਾਰਨ ਦਿਖਾਈ ਨਹੀਂ ਦੇ ਰਿਹਾ ਜਿਸ ਕਰ ਕੇ ਇਸ ਮਿੱਲ ਨੂੰ ਫਿਰ ਤੋਂ ਚਾਲੂ ਕੀਤਾ ਜਾਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ ਅਤੇ ਕਿਸਾਨ ਆਪਣੀਆਂ ਰਵਾਇਤੀ ਫਸਲਾਂ ਕਣਕ-ਝੋਨੇ ਤੋਂ ਖਹਿੜਾ ਛੁੜਾ ਸਕਣਗੇ ਅਤੇ ਕਮਾਦ ਬੀਜਣ ਵੱਲ ਰੁਚੀ ਦਿਖਾਉਣਗੇ।

Advertisement
Advertisement
×