DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Power Cuts ਖ਼ਿਲਾਫ਼ ਧਰਨੇ

ਅਕਾਲੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਮੁਕੇਰੀਆਂ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਅਕਾਲੀ ਕਾਰਕੁਨ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਬਿਜਲੀ ਦਫ਼ਤਰ ਮੁਕੇਰੀਆਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵਲੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਇਸ ਮੌਕੇ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ‘ਚੱਕ’, ਬਿਕਰਮ ਸਿੰਘ ਚੱਕ ਅੱਲਾ ਬਖ਼ਸ਼, ਈਸ਼ਰ ਸਿੰਘ ਮੰਝਪੁਰ, ਸੌਦਾਗਰ ਸਿੰਘ ਚਨੌਰ, ਜਸਵਿੰਦਰ ਸਿੰਘ ਬਿੱਟੂ, ਹਰਮਨਜੀਤ ਸਿੰਘ ਚੱਕ, ਡਾ. ਬਹਾਦੁਰ ਸਿੰਘ ਮਾਨਸਰ, ਬੀਬੀ ਬਲਵਿੰਦਰ ਕੌਰ ਖਾਲਸਾ, ਸਰਬਜੀਤ ਸਿੰਘ ਰੰਗਾ, ਜੁਗਪਾਲ ਸਿੰਘ ਹੈਪੀ, ਬਲਵੀਰ ਸਿੰਘ ਬਿਸ਼ਨਪੁਰ, ਇੰਦਰਜੀਤ ਸਿੰਘ, ਪਰਗਟ ਸਿੰਘ . ਬੀਬੀ ਬਲਵਿੰਦਰ ਕੌਰ ਪੰਡੋਰੀ, ਮਾਸਟਰ ਅਮਰਜੀਤ ਸਿੰਘ ਲਾਲੀ, ਮਾਸਟਰ ਜਸਵੀਰ ਸਿੰਘ, ਗੁਰਸੱਜਨਦੀਪ ਸਿੰਘ ਚੱਕ, ਜਗਤਾਰ ਸਿੰਘ, ਗੁਰਇਕਬਾਲ ਸਿੰਘ ਅਤੇ ਸਤਪਾਲ ਸਿੰਘ ਫੌਜਾ ਹਾਜ਼ਰ ਸਨ।

ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਹਲਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਪਾਵਰਕੌਮ ਸਬ ਦਫ਼ਤਰ ਖਡੂਰ ਸਾਹਿਬ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ, ਭੁਪਿੰਦਰ ਸਿੰਘ ਭਿੰਦਾ, ਤਜਿੰਦਰ ਸਿੰਘ ਪ੍ਰਿੰਸ ਭਰੋਵਾਲ, ਕੁਲਦੀਪ ਸਿੰਘ ਲਹੌਰੀਆ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਰਮਨਦੀਪ ਕੌਰ ਦੀ ਅਗਵਾਈ ਹੇਠ ਹਲਕੇ ਦੇ ਅਕਾਲੀਆਂ ਵੱਲੋਂ ਪਾਵਰਕੌਮ ਦੇ ਐੱਸ ਡੀ ਓ ਕੁਲਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

Advertisement

ਫਿਲੌਰ : (ਸਰਬਜੀਤ ਗਿੱਲ): ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੇ ਪਾਰਟੀ ਵਰਕਰਾਂ ਵੱਲੋਂ ਇਥੋਂ ਦੇ ਬੱਸ ਸਟੈਂਡ ਤੋਂ ਐੱਸ ਡੀ ਐੱਮ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਮਗਰੋਂ ਸਥਾਨਕ ਨਵਾਂਸ਼ਹਿਰ ਚੌਕ ਵਿੱਚ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਮਾਰਚ ਦੀ ਅਗਵਾਈ ਦੀ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕੀਤੀ। ਇਸ ਦੌਰਾਨ ਵਿਭਾਗ ਦੇ ਇੱਕ ਕਰਮਚਾਰੀ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ।

Advertisement

ਨਾਇਬ ਤਹਿਸੀਲਦਾਰ ਦੇ ਨਾਮ ਕਾਨੂੰਨਗੋ ਨੂੰ ਮੰਗ ਪੱਤਰ ਦਿੱਤਾ

ਨੂਰਮਹਿਲ (ਰਾਜਿੰਦਰ ਸਿੰਘ ਬਿਲਗਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹਲਕਾ ਨਕੋਦਰ ਦੇ ਕੋਆਰਡੀਨੇਟਰ ਰਾਜਕਮਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਬ ਤਹਿਸੀਲ ਨੂਰਮਹਿਲ ਧਰਨਾ ਲਾਇਆ ਗਿਆ। ਇਸ ਮੌਕੇ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਕਿਹਾ ਪਿੰਡਾਂ ਵਿੱਚ ਰਾਤ ਸਮੇਂ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਜੋ ਕਾਨੂੰਨਗੋ ਦਵਿੰਦਰ ਸਿੰਘ ਮਾਨ ਨੇ ਪ੍ਰਾਪਤ ਕੀਤਾ। ਇਸ ਮੌਕੇ ਮੇਜਰ ਸਿੰਘ ਔਜਲਾ, ਹਰਬੰਸ ਸਿੰਘ ਦਰਦੀ, ਸਾਧੂ ਸਿੰਘ ਤਲਵਣ, ਪਰਵਿੰਦਰ ਸਿੰਘ ਸ਼ਾਮਪੁਰ, ਸੁਖਦੇਵ ਸਿੰਘ ਗਹੀਰ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਭੰਡਾਲ ਹਾਜ਼ਰ ਸੀ।

Advertisement
×