ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 8 ਅਗਸਤ
ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਭਾਰਤ ਬਚਾਓ ਨਾਅਰੇ ਨੂੰ ਲੈ ਕੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਕੌਮੀ ਮੰਚ ਦੇ ਦੇਸ਼ ਵਿਆਪੀ ਸੱਤਿਆਗ੍ਰਹਿ ਕਰਨ ਦੇ ਸੱਦੇ ’ਤੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕੀਤਾ। ਜਥੇਬੰਦੀਆਂ ਏਟਕ, ਹਿੰਦ ਮਜ਼ਦੂਰ ਸਭਾ, ਇੰਟਕ ਅਤੇ ਸੀਟੀਯੂ ਪੰਜਾਬ ਦੀ ਅਗਵਾਈ ਵਿੱਚ ਵੱਖ-ਵੱਖ ਇਲਾਕਿਆਂ ਵਿੱਚੋਂ ਜਲੂਸਾਂ ਦੀ ਸ਼ਕਲ ਵਿੱਚ ਮਜ਼ਦੂਰ/ਮੁਲਾਜ਼ਮ ਗੋਲ ਬਾਗ਼ ਵਿਚ ਇਕੱਠੇ ਹੋਏ। ਰੋਸ ਰੈਲੀ ਨੂੰ ਸੰਬੋਧਨ ਦੌਰਾਨ ਟਰੇਡ ਯੂਨੀਅਨਾਂ ਦੇ ਆਗੂਆਂ ਨੇ ਮੰਗ ਕੀਤੀ ਕਿ ਪਾਰਲੀਮੈਂਟ ਦੀ ਲੇਬਰ ਬਾਰੇ ਸਟੈਂਡਿੰਗ ਕਮੇਟੀ ਦੀ ਰਿਪੋਰਟ ਅਨੁਸਾਰ ਮਜ਼ਦੂਰਾਂ ਲਈ ਗ੍ਰੈਚੂਅਟੀ ਲਾਗੂ ਕਰਨ ਦਾ ਸਮਾਂ ਇੱਕ ਸਾਲ ਕੀਤਾ ਜਾਵੇ ਤੇ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ।