ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਜਾਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਜਾਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਗੁਰਦਾਸਪੁਰ ਵਿਚ ਮੋਦੀ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ ਹੋਏ ਕਿਰਤੀ।

ਜਤਿੰਦਰ ਬੈਂਸ
ਗੁਰਦਾਸਪੁਰ, 28 ਅਕਤੂਬਰ

ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਇੱਥੇ ਰੇਲਵੇ ਸਟੇਸ਼ਨ ਉੱਪਰ ਕਿਸਾਨਾਂ ਦਾ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 28ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਨੇ ਪੰਜ ਨਵੰਬਰ ਨੂੰ ਹਾਈਵੇਅ ਜਾਮ ਕਰਨ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਮਰਕੱਸੇ ਕਰ ਲਏ ਹਨ ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।

ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਉੱਤੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਰੇਲਵੇ ਟਰੈਕ ਖਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਨਾ ਚਲਾਉਣਾ ਉਸ ਦੀ ਬੌਖ਼ਲਾਹਟ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਤੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਅੰਗਰੇਜ਼ਾਂ ਤੋਂ ਆਪਣੇੇ ਦੇਸ਼ ਨੂੰ ਆਜ਼ਾਦ ਕਰਵਾ ਸਕਦੇ ਤਾਂ ਉਹ ਮੋਦੀ, ਅਡਾਨੀਆਂ ਤੇ ਅੰਬਾਨੀਆਂ ਤੋਂ ਵੀ ਦੇਸ਼ ਨੂੰ ਆਜ਼ਾਦ ਕਰਵਾ ਲੈਣਗੇ।

ਧਰਨੇ ਵਿੱਚ ਬਲਵਿੰਦਰ ਕੌਰ ਕਾਲਾ ਅਫਗਾਨਾ ਅਤੇ ਮਹਿੰਦਰ ਕੌਰ ਬਸੰਤਕੋਟ ਦੀ ਅਗਵਾਈ ਹੇਠ ਔਰਤਾਂ ਦੇ ਵੱਡੇ ਜਥੇ ਤੋਂ ਇਲਾਵਾ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਸੰਪਰਦਾਏ ਤੋਂ ਬਾਬਾ ਬੁੱਧ ਸਿੰਘ ਨੇ ਜਥੇ ਸਣੇ ਸ਼ਮੂਲੀਅਤ ਕੀਤੀ।

ਜਲੰਧਰ (ਪਾਲ ਸਿੰਘ ਨੌਲੀ): ਆਲ ਇੰਡੀਆ ਕਿਸਾਨ ਸਭਾ ਦੇ ਪੰਜਾਬ ਸੂਬਾ ਪ੍ਰਧਾਨ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਇੱਥੋਂ ਜਾਰੀ ਬਿਆਨ ਰਾਹੀਂ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਸੰਘਰਸ਼ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਦਲਾ ਲਊ ਕਾਰਵਾਈ ਕਰਨ ਅਤੇ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਰੇਲ ਮਾਲ ਗੱਡੀਆਂ ਨੂੰ ਮੁੜ ਤੋਂ ਬੰਦ ਕਰਨ ਵਿਰੁੱਧ ਅਤੇ ਦੇਸ਼ ਦੇ ਕਿਸਾਨਾਂ ਦੀਆਂ ਹੋਰ ਭਖ਼ਵੀਆਂ ਮੰਗਾਂ ਵਾਸਤੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਸ਼ੁਰੂ ਕਰਨਾ ਸ਼ਲਾਘਾਯੋਗ ਫ਼ੈਸਲਾ ਹੈ। ਕਾਮਰੇਡ ਬਾਸੀ ਨੇ ਦੱਸਿਆ ਕਿ ਕੁੱਲ ਹਿੰਦ ਸੱਦੇ ਅਨੁਸਾਰ ਸਾਰੇ ਦੇਸ਼ ਦੇ ਕਿਸਾਨ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨਗੇ ਅਤੇ 26 ਅਤੇ 27 ਨਵੰਬਰ ਨੂੰ ਲੱਖਾਂ ਕਿਸਾਨ ‘ਦਿੱਲੀ ਚੱਲੋ’ ਦੇ ਸੱਦੇ ਅਨੁਸਾਰ ਦਿੱਲੀ ਪੁੱਜਣਗੇ।

ਸੂਬਾ ਪ੍ਰਧਾਨ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਿੱਚ 5 ਨਵੰਬਰ ਨੂੰ ਚੱਕਾ ਜਾਮ ਕਰਨ ਦੇ ਐਕਸ਼ਨ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰੇਗੀ ਅਤੇ ਹਜ਼ਾਰਾਂ ਕਿਸਾਨ ਲਾਲ ਝੰਡੇ ਲੈ ਕੇ ਇਸ ਵਿੱਚ ਹਿੱਸਾ ਲੈਣਗੇ।

‘ਪ੍ਰਧਾਨ ਮੰਤਰੀ ਕਿਸਾਨਾਂ ਦਾ ਇਮਤਿਹਾਨ ਨਾ ਲਵੇ’

ਬਟਾਲਾ (ਦਲਬੀਰ ਸੱਖੋਵਾਲੀਆ): ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸ਼ੂਗਰ ਮਿੱਲ ਬਟਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਬਟਾਲਾ ਵਿਚ ਹੋਈ। ਮੀਟਿੰਗ ਵਿਚ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਅਤੇ ਸੂਬਾਈ ਸਕੱਤਰ ਗੁਰਬਚਨ ਸਿੰਘ ਬਾਜਵਾ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਸਮੁੱਚੇ ਪੰਜਾਬ ਦੇ ਹੱਕ ਵਿੱਚ ਚੁੱਕੇ ਕਦਮਾਂ ਦੀ ਸ਼ਲਾਘਾ ਵੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਕਿਸਾਨਾਂ ਦਾ ਹੋਰ ਇਮਤਿਹਾਨ ਨਾ ਲੈਣ। ਉਨ੍ਹਾਂ ਸਿਆਸੀ ਧਿਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਹਮਾਇਤ ਕਰਨ। ਉਨ੍ਹਾਂ ਕਿਹਾ ਕਿ ਮਾੜੀ ਆਰਥਿਕਤਾ ਦਾ ਅਸਰ ਸਾਰੇ ਵਰਗਾਂ ’ਤੇ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All