DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Bachao Rally: ਸਰਕਾਰ ਬਣਨ ’ਤੇ 3 ਲੱਖ ਖਾਲੀ ਅਸਾਮੀਆਂ ਭਰਾਂਗੇ: ਬਾਦਲ

ਹਲਕਾ ਅਜਨਾਲਾ ਤੋਂ ਜੋਧ ਸਿੰਘ ਸਮਰਾ ਨੂੰ ਪਾਰਟੀ ਉਮੀਦਵਾਰ ਐਲਾਨਿਆ; ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
Advertisement

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿੱਚ ‘ਪੰਜਾਬ ਬਚਾਓ’ ਦੇ ਨਾਂ ਹੇਠ ਰੈਲੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਅੰਦਰ ਅਕਾਲੀ ਸਰਕਾਰ ਬਣਨ ’ਤੇ ਵੱਖ ਵੱਖ ਵਿਭਾਗਾਂ ਵਿੱਚ ਪਈਆਂ ਕਰੀਬ 3 ਲੱਖ ਸਰਕਾਰੀ ਅਸਾਮੀਆਂ ’ਤੇ ਸਿਰਫ ਪੰਜਾਬੀ ਭਰਤੀ ਕਰਨ, ਸੂਬੇ ਅੰਦਰ ਸਕਿੱਲ ਯੂਨੀਵਰਸਟੀ ਬਣਾਉਣ, ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿਆਜ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਣ, ਸ਼ਗਨ ਸਕੀਮ ਤਹਿਤ ਮਿਲਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਖੇਤੀਬਾੜੀ ਲਈ ਨਵੇਂ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕਰਨ, ਆਟਾ ਦਾਲ ਸਕੀਮ ਤਹਿਤ 50 ਕਿਲੋ ਕਣਕ ਅਤੇ ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਭਰਵੀਆਂ ਰੈਲੀਆਂ ਵਿੱਚ ਪਾਰਟੀ ਵਰਕਰਾਂ ਦੇ ਉਤਸ਼ਾਹ ਤੇ ਹੌਸਲੇ ਸਦਕਾ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਮਗਰੋਂ ਅਕਾਲੀ ਦਲ ਦੀ ਸਰਕਾਰ ਬਣੇਗੀ। ਵਾਰਿਸ ਪੰਜਾਬ ਸਬੰਧੀ ਉਨ੍ਹਾਂ ਕਿਹਾ ਕਿ ਇਹ ਪਾਰਟੀ ਪੰਥਕ ਵੋਟਾਂ ਵੰਡਣ ਅਤੇ ਅਕਾਲੀ ਦਲ ਦਾ ਨੁਕਸਾਨ ਕਰਨ ਲਈ ਬਣੀ ਹੈ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਥ ਵਿੱਚ ਕੋਈ ਦਿਲਚਸਪੀ ਨਹੀਂ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਪਾਰਟੀ ਉਮੀਦਵਾਰ ਬਣਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਪਹਿਲਵਾਨ, ਜੋਧ ਸਿੰਘ ਸਮਰਾ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਵੀ ਸੰਬੋਧਨ ਕੀਤਾ।

Advertisement
Advertisement
×